- ਇਕਬਾਲ ਸਿੰਘ ਗਿੱਲ ਨੂੰ ਅਮਰੀਕਾ ਫਾਊਂਡੇਸ਼ਨ ਦਾ ਜਨਰਲ ਸਕੱਤਰ ਨਿਯੁਕਤ ਕੀਤਾ
ਲੁਧਿਆਣਾ 2 ਮਈ : ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਪਹਿਲੇ ਸਿੱਖ ਲੋਕ ਰਾਜ ਦੀ ਸਥਾਪਨਾ ਕਰਨ ਵਾਲੇ ਕਿਸਾਨੀ ਦੇ ਮੁਕਤੀਦਾਤਾ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਵੱਲੋਂ ਸਰਹਿੰਦ ਫ਼ਤਿਹ ਕਰਕੇ ਰਚੇ ਇਤਿਹਾਸ ਨੂੰ ਯਾਦ ਕਰਨ ਲਈ 14 ਮਈ ਨੂੰ ਫ਼ਤਿਹ ਮਾਰਚ 'ਚ ਸ਼ਾਮਲ ਹੋਈਏ। ਇਹ ਅਪੀਲ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਵਾਈਸ ਪ੍ਰਧਾਨ ਫਾਊਂਡੇਸ਼ਨ ਅਮਰੀਕਾ ਰਾਜ ਸਿੰਘ ਗਰੇਵਾਲ ਨੇ ਕੀਤੀ। ਇਸ ਸਮੇਂ ਉਹਨਾਂ ਸਿੱਖ ਇਤਿਹਾਸ ਨੂੰ ਪਿਆਰ ਕਰਨ ਵਾਲੇ ਅਤੇ ਅਮਰੀਕਾ ਦੀ ਧਰਤੀ 'ਤੇ ਮਨੁੱਖਤਾ ਦੀ ਸੇਵਾ ਕਰਨ ਵਾਲੇ ਪਿੰਡ ਮਲਕਪੁਰ ਦੇ ਜੰਮਪਲ ਇਕਬਾਲ ਸਿੰਘ ਗਿੱਲ ਨੂੰ ਅਮਰੀਕਾ ਫਾਊਂਡੇਸ਼ਨ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਸਬੰਧੀ ਪੁਸਤਕ ਭੇਂਟ ਕੀਤੀ। ਇਸ ਸਮੇਂ ਉੱਘੇ ਸਮਾਜਸੇਵੀ ਦਿਲਬਾਗ ਸਿੰਘ ਗਿੱਲ, ਅਮਨਦੀਪ ਸਿੰਘ ਗਰੇਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਸਮੇਂ ਇਕਬਾਲ ਸਿੰਘ ਗਿੱਲ ਨੇ ਕਿਹਾ ਕਿ ਫਾਊਂਡੇਸ਼ਨ ਵੱਲੋਂ ਜੋ ਬਾਵਾ ਜੀ ਨੇ ਮੈਨੂੰ ਅਮਰੀਕਾ ਫਾਊਂਡੇਸ਼ਨ ਦਾ ਅਹੁਦੇਦਾਰ ਬਣਾ ਕੇ ਜ਼ਿੰਮੇਵਾਰੀ ਸੌਂਪੀ ਹੈ, ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ। ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਦੇਣ ਹੈ ਕਿ ਅਸੀਂ ਅੱਜ ਜ਼ਮੀਨਾਂ ਦੇ ਮਾਲਕ ਹਾਂ।