ਪਟਿਆਲਾ, 7 ਜੂਨ : ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਨੁਰਾਗ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾ 'ਤੇ ਬਿਊਰੋ ਵੱਲੋਂ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਆਈ.ਟੀ.ਆਈ. ਲੜਕੇ ਨਾਭਾ ਰੋਡ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ 'ਚ ਨਾਮੀ ਕੰਪਨੀਆਂਦੇ ਨੁਮਾਇੰਦਿਆਂ ਵੱਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ 238 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ। ਅਨੁਰਾਗ ਗੁਪਤਾ ਨੇ ਦੱਸਿਆ ਕਿ ਇਸ ਕੈਂਪ ਵਿਚ ਮਾਧਵ ਗਰੁੱਪ, ਜੇ.ਐਸ.ਡਬਲਿਊ, ਗੋਦਰੇਜ, ਪ੍ਰੀਤ ਟਰੈਕਟਰਜ਼, ਟੇਨੇਕੋ, ਡੈਮਸੰਗ ਗਰੁੱਪ, ਟਿਊਬ ਪ੍ਰੋਡਕਟਸ ਆਫ਼ ਇੰਡੀਆ, ਪਟਿਆਲਾ ਕੋਟਸਪਿੰਨ, ਜਾਨਾ ਸਮਾਲ ਫਾਈਨੈਂਸ ਬੈਂਕ, ਐਕਸਿਸ ਬੈਂਕ ਵਰਗੀਆਂ ਕੁੱਲ 18 ਨਾਮੀ ਕੰਪਨੀਆਂ ਨੇ ਭਾਗ ਲਿਆ ਅਤੇ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ 332 ਉਮੀਦਾਵਰਾਂ ਦੀ ਇੰਟਰਵਿਊ ਲਈ ਗਈ ਅਤੇ 238 ਉਮੀਦਵਾਰਾਂ ਦੀ ਚੋਣ ਕੀਤੀ। ਉਨ੍ਹਾਂ ਨੌਕਰੀ ਲਈ ਚੁਣੇ ਉਮੀਦਵਾਰਾਂ ਨੂੰ ਵਧਾਈ ਦਿੰਦਿਆ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆ ਕਿਹਾ ਕਿ ਬਿਊਰੋ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ ਅਤੇ ਅਜਿਹੇ ਪਲੇਸਮੈਂਟ ਕੈਂਪ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਬਿਊਰੋ ਵੱਲੋਂ ਚੰਗੀਆਂ ਕੰਪਨੀਆਂ/ਬੈਂਕ/ਅਦਾਰੇ ਬੁਲਾ ਕੇ ਪਲੇਸਮੈਂਟ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਢੁਕਵੇਂ ਰੋਜ਼ਗਾਰ ਦੇ ਮੌਕੇ ਮੁਹੱਈਆ ਹੋ ਸਕਣ।