ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਵਿਖੇ ਛੇਵੀਂ ਜਮਾਤ ਦੇ ਦਾਖਲੇ ਲਈ ਆਨ ਲਾਈਨ ਫਾਰਮ ਭਰਨ ਦੀ ਪ੍ਰਕ੍ਰਿਆ ਸ਼ੁਰੂ

  • 16 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ
  • ਜ਼ਿਲ੍ਹੇ ਦੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਦੇ 5ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਭਰ ਸਕਦੇ ਹਨ ਫਾਰਮ

ਫ਼ਤਹਿਗੜ੍ਹ ਸਾਹਿਬ, 06 ਅਗਸਤ 2024 : ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਦੇ ਪ੍ਰਿੰਸੀਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਅਕ ਸ਼ੈਸ਼ਨ-2025-26 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਆਨ ਲਾਈਨ ਫਾਰਮ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ ਜਿਸ ਦੀ ਅੰਤਿਮ ਮਿਤੀ 16 ਸਤੰਬਰ 2024 ਹੈ। ਉਨ੍ਹਾਂ ਹੋਰ ਦੱਸਿਆ ਕਿ ਫਾਰਮ ਭਰਨ ਵਾਲੇ ਪ੍ਰੀਖਿਆਰਥੀ ਦੀ ਜਨਮ ਮਿਤੀ  01.05.2013 ਤੋਂ 31.07.2015 (ਦੋਵੇਂ ਮਿਤੀਆਂ ਸ਼ਾਮਲ )ਵਿਚਕਾਰ ਹੋਣੀ ਚਾਹੀਦੀ ਹੈ। ਪ੍ਰਿੰਸੀਪਲ ਨੇ ਹੋਰ ਦੱਸਿਆ ਕਿ ਵਿਦਿਅਕ ਸ਼ੈਸ਼ਨ 2024-25 ਦੌਰਾਨ ਪ੍ਰੀਖਿਆਰਥੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਰੇ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਵਿੱਚ ਪੜ੍ਹਦਾ ਹੋਣਾ ਚਾਹੀਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਪ੍ਰਵੇਸ਼ ਪ੍ਰੀਖਿਆ 18.01.2025 (ਸ਼ਨੀਵਾਰ) ਨੂੰ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਛੇਵੀਂ ਜਮਾਤ ਵਿੱਚ ਦਾਖਲ ਹੋਣ ਦੇ ਚਾਹਵਾਨ ਵਿਦਿਆਰਥੀ ਜਵਾਹਰ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ www.novodaya.gov.in ਅਤੇ www.nvsadmissionclasssvi.in ਤੇ ਅਪਲਾਈ ਕਰ ਸਕਦੇ ਹਨ।