ਜੁਲਾਈ ਮਹੀਨਾ ਡੇਂਗੂ ਵਿਰੁੱਧ ਮੁਹਿੰਮ ਆਓ ਮਿਲ ਕੇ ਰੋਕੀਏ ਡੇਂਗੂ :ਸਿਵਲ ਸਰਜਨ ਬਰਨਾਲਾ

  • ਸਿਹਤ ਵਿਭਾਗ ਵੱਲੋਂ ਸਲੱਮ ਏਰੀਆ,ਝੁੱਗੀ ਝੌਪੜੀ ਅਤੇ ਉਸਾਰੀ ਅਧੀਨ ਇਮਾਰਤਾਂ ‘ਚ ਕੀਤਾ ਗਿਆ ਡੇਂਗੂ ਸਬੰਧੀ ਨਰੀਖਣ

ਬਰਨਾਲਾ, 26 ਜੁਲਾਈ 2024 : ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ  ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦਸ਼ਾਂ ਹੇਠ ਅਤੇ ਡਾ.ਹਰਿੰਦਰ ਸ਼ਰਮਾ  ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਰਨਾਲਾ ਦੇ ਸਲੱਮ ਏਰੀਆ, ਝੁੱਗੀ ਝੌਪੜੀ,ਉਸਾਰੀ ਅਧੀਨ ਇਮਾਰਤਾਂ ਅਤੇ ਘਰ-ਘਰ ਜਾ ਕੇ ਬਰਨਾਲਾ ਸ਼ਹਿਰ, ਤਪਾ,ਧਨੌਲਾ ਅਤੇ ਮਹਿਲ ਕਲਾਂ ਬਲਾਕ ਦੇ ਸਿਹਤ ਕੇਂਦਰਾਂ ਵਿੱਚ ਡੇਂਗੂ ਦਾ ਲਾਰਵਾ ਚੈੱਕ ਕਰਕੇ ਨਸ਼ਟ ਕਰਨ  ਡੇਂਗੂ ਵਿਰੁੱਧ ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ 67 ਟੀਮਾਂ  ਵੱਲੋਂ ਜਾਂਚ ਕੀਤੀ ਗਈ। ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੜੀ ਮੁਸਤੈਦੀ ਨਾਲ ਡੇਂਗੂ ਦਾ ਲਾਰਵਾ ਨਸ਼ਟ  ਅਤੇ  ਸਟਾਫ ਵੱਲੋਂ “ ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ “ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਮੁਨੀਸ਼ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ,ਮਾਸ ਪੇਸੀਆਂ ‘ਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਸ਼ਰੀਰ ‘ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ ‘ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ। ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਅੱਜ ਕੱਲ੍ਹ ਡੇਂਗੂ ਦਾ ਸੀਜਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ,ਦੁਕਾਨਾਂ ਅਤੇ ਵਰਕਸਾਪਾਂ ‘ਚ ਟਾਇਰ,ਘੜੇ,ਪਾਣੀ ਵਾਲੀਆਂ ਖੇਲਾਂ ,ਗਮਲੇ,ਕੂਲਰਾਂ ਅਤੇ ਫਰਿੱਜ ਦੇ ਬੈਕ ਟਰੇਅ ਆਦਿ ਥਾਵਾਂ ‘ਤੇ ਪਾਣੀ ਨੂੰ ਹਫਤੇ ’ਚ ਇੱਕ ਦਿਨ ਹਰ ਸ਼ੁੱਕਰਵਾਰ ਜਰੂਰ ਸੁਕਾਉਣਾ ਚਾਹੀਦਾ ਹੈ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।ਸਿਹਤ ਵਿਭਾਗ ਦੀਆਂ ਟੀਮਾਂ ਵਿੱਚ ਬਰਨਾਲਾ ਸਹਿਰ ‘ਚ ਸਿਹਤ ਕਰਮਚਾਰੀ ਗਣੇਸ ਦੱਤ, ਜਸਵਿੰਦਰ ਸਿੰਘ , ਮਨਪ੍ਰੀਤ ਸਰਮਾ, ਗੁਰਸੇਵਕ ਸਿੰਘ,ਗੁਰਮੀਤ ਸਿੰਘ ਅਤੇ ਗੁਲਾਬ ਸਿੰਘ ਇਨਸੈਕਟ ਕੁਲੈਕਟਰ ਵੱਲੋਂ ਟੀਮਾਂ ਬਣਾ ਕੇ ਡੇਂਗੂ ਦਾ ਲਾਰਵਾ ਨਸ਼ਟ ਕਰਵਾਇਆ ਅਤੇ ਬਚਾਅ ਲਈ ਜਾਗਰੂਕਤਾ ਪੈਂਫਲੈਟ ਵੰਡੇ। ਇਸ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਡੇਂਗੂ ਸਬੰਧੀ ਜੇਕਰ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਰੁੱਪ ਮੀਟਿੰਗਾਂ ਅਤੇ ਪ੍ਰੈਸ ਕਵਰੇਜ ਕਰਵਾ ਕੇ ਡੇਂਗੂ ਤੋਂ ਬਚਾਅ ਲਈ ਉਪਰਾਲੇ ਕੀਤੇ ਜਾ ਰਹੇ ਹਨ।