ਜੰਗੀਆਣਾ ਚ ਕਿਰਨਜੀਤ ਕੌਰ ਨੂੰ ਮਿਲ ਰਿਹਾ ਭਰਪੂਰ ਸਮਰਥਨ

ਭਦੌੜ, 9 ਅਕਤੂਬਰ (ਵਰਮਾ) :  ਪੰਚਾਇਤੀ ਚੋਣਾਂ ਨੂੰ ਲੈਕੇ ਪਿੰਡਾਂ ਵਿੱਚ ਅਖਾਡ਼ਾ ਪੂਰੀ ਤਰਾਂ ਭਖਿਆ ਹੋਇਆ ਹੈ।  ਨੇਡ਼ਲੇ ਪਿੰਡ ਜੰਗੀਆਣਾ ਵਿਖੇ ਸਰਪੰਚੀ ਦੀ ਚੋਣ ਲੜ ਰਹੇ ਬੀਬੀ ਕਿਰਨਜੀਤ ਕੌਰ ਪਤਨੀ ਗੁਰਚਰਨ ਸਿੰਘ ਸਾਬਕਾ ਪੰਚਾਇਤ ਮੈਂਬਰ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਕਿਰਨਜੀਤ ਕੌਰ ਦੇ ਸਮਰਥਕਾਂ ਵੱਲੋਂ ਆਪਣੇ ਉਮੀਦਵਾਰ ਦੇ ਹੱਕ ਵਿੱਚ ਘਰ-ਘਰ ਜਾਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਮੌਕੇ ਹਰਵਿੰਦਰ ਸਿੰਘ ਕੁੱਕੂ, ਗੁਰਮੀਤ ਸਿੰਘ ਪੰਚ, ਹਾਕਮ ਸਿੰਘ ਪੰਚ, ਕਰਮ ਸਿੰਘ ਪੰਚ, ਜਸਵੀਰ ਸਿੰਘ, ਬਲਜਿੰਦਰ ਸਿੰਘ ਅਤੇ ਸ਼ਮਸ਼ੇਰ ਸਿੰਘ ਬਿੱਲੂ ਹਾਜ਼ਰ ਸਨ।