ਪਿਛਲੇ ਸਾਲ ਮਾਲੇਰਕੋਟਲਾ ਦੇ 488 ਕਿਸਾਨਾਂ ਨੇ 3891.62 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ

  • ਜਾਬ ਸਰਕਾਰ ਨੇ ਕਿਸਾਨਾਂ ਨੂੰ ਕਰੀਬ 58 ਲੱਖ 37 ਹਜਾਰ 430 ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ
  • ਕਿਹਾ,ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਿਲੇਗੀ ਪ੍ਰੋਤਸਾਹਨ ਰਾਸ਼ੀ
  • ਪਾਣੀ ਪੱਧਰ ਨੂੰ ਸਥਿਰ ਰੱਖਣ, ਬਿਜਲੀ ਖਪਤ ਘਟਾਉਣ ਵਾਲੀ ਝੋਨੇ ਦੀ ਸਿੱਧੀ ਬਿਜਾਈ ਨੂੰ ਹੀ ਤਰਜੀਹ ਦੇਣ ਕਿਸਾਨ

ਮਾਲੇਰਕੋਟਲਾ 20 ਜੂਨ 2024 : ਪੰਜਾਬ ਸਰਕਾਰ ਵੱਲੋਂ ਦਿਨ-ਬ-ਦਿਨ ਨੀਵੇਂ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਸਥਿਰ ਕਰਨ ਜਾਂ ਉੱਚਾ ਚੁੱਕਣ ਅਤੇ ਵਾਤਾਵਰਣ ਪ੍ਰਦੂਸਣ ਨੂੰ ਘਟਾਉਣ ਲਈ ਗੰਭੀਰ ਰੂਪ ਨਾਲ ਸਾਰਥਕ ਯਤਨ ਕੀਤੇ ਜਾ ਰਹੇ ਹਨ।ਇਸ ਖੇਤਰ ਵਿੱਚ ਪ੍ਰਭਾਵਸ਼ਾਲੀ ਨਤੀਜੇ ਪ੍ਰਾਪਤ ਕਰਨ ਲਈ ਜਿੱਥੇ ਸਰਕਾਰ ਵੱਲੋਂ ਇਸ ਸਾਲ ਵੱਡੀ ਗਿਣਤੀ ਵਿੱਚ ਰੁੱਖ ਲਗਾਉਣ ਦਾ ਟੀਚਾ ਮਿੱਥਿਆ ਹੈ, ਉੱਥੇ ਹੀ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਇਸ ਸਾਲ ਪ੍ਰੋਤਸਾਹਨ ਰਾਸ਼ੀ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਵੇਗੀ । ਪਿਛਲੇ ਸਾਲ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ ਜਿ਼ਲ੍ਹੇ ਦੇ 488 ਕਿਸਾਨਾਂ ਦੇ ਖਾਤਿਆਂ ਵਿੱਚ 58 ਲੱਖ 37 ਹਜਾਰ 430 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਡੀ.ਐਸ.ਆਰ. ਪੋਰਟਲ ਅਨੁਸਾਰ ਕਰੀਬ 3891.62 ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਕਿਉਂਕਿ ਪੰਜਾਬ ਸਰਕਾਰ ਕੁਦਰਤੀ ਸਰੋਤ ਦੀ ਸਾਂਭ ਸੰਭਾਲ ਲਈ ਬਹੁਤ ਗੰਭੀਰ ਹੈ। ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਹੇਠਲੇ ਪੱਧਰ ਤੇ ਅਪਣਾਉਣ ਲਈ ਲਗਾਤਾਰ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸਾਲ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।ਚਾਹਵਾਨ,ਕਿਸਾਨ https://agrimachinerypb.com/home/DSR23Department ਉੱਪਰ ਆਪਣੀ ਜਾਣਕਾਰੀ 30 ਜੂਨ 2024 ਤੱਕ ਐਡਿਟ/ਤਬਦੀਲ ਕਰ ਸਕਦੇ ਹਨ। ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 30 ਜੂਨ ਤੋਂ 15 ਜੁਲਾਈ 2024 ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਉਨ੍ਹਾਂ ਤਕਨੀਕਾਂ ਵਿੱਚੋਂ