ਮਹਿਲ ਖੁਰਦ ਦੇ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਮਹਿਲ ਕਲਾਂ, 8 ਮਾਰਚ : ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਲ ਖੁਰਦ ਦੇ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਨੌਜਵਾਨ ਸਵਰਨ ਸਿੰਘ (37) ਦੀ ਬੀਤੀ ਰਾਤ ਇਟਲੀ ਵਿੱਚ ਮੌਤ ਹੋ ਗਈ। ਬੀਤੀ ਰਾਤ ਖਾਣਾ ਪਕਾਉਂਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪੈ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ, ਜੋ ਕਰੀਬ 7 ਸਾਲ ਪਹਿਲਾਂ ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਦੀ ਭਾਲ ਵਿੱਚ ਇਟਲੀ ਗਿਆ ਸੀ। ਇਟਲੀ ਜਾਣ ਤੋਂ ਬਾਅਦ ਉਹ ਇੱਕ ਵਾਰ ਵੀ ਪਿੰਡ ਨਹੀਂ ਆਇਆ। ਦੋ ਮਹੀਨਿਆਂ ਬਾਅਦ ਉਸ ਦਾ ਵਿਆਹ ਸੀ ਅਤੇ ਉਸ ਨੇ ਪਿੰਡ ਪਰਤਣਾ ਸੀ। ਸਵਰਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰ ਨੇ ਮ੍ਰਿਤਕ ਦੀ ਦੇਹ ਭਾਰਤ ਲਿਆਉਣ ਲਈ ਭਾਰਤ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਪਰਿਵਾਰ ਨੇ ਦੱਸਿਆ ਕਿ ਸਵਰਨ ਸਿੰਘ 7 ਸਾਲ ਪਹਿਲਾਂ ਇਟਲੀ ਗਿਆ ਸੀ, ਜਿੱਥੇ ਉਸ ਦੀ ਸਿਹਤ ਕਾਫੀ ਠੀਕ ਸੀ। ਬੀਤੀ ਰਾਤ ਸਵਰਨ ਸਿੰਘ ਆਪਣੇ ਘਰ ਰੋਟੀਆਂ ਬਣਾਉਣ ਲਈ ਆਟਾ ਗੁੰਨ ਰਿਹਾ ਸੀ। ਇਸ ਦੌਰਾਨ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਉਸ ਦੀ ਮੌਤ ਹੋ ਗਈ। ਸਵਰਨ ਦੇ ਨਾਲ ਰਹਿੰਦੇ ਦੋਸਤਾਂ ਨੇ ਪਰਿਵਾਰ ਨੂੰ ਫੋਨ 'ਤੇ ਸੂਚਨਾ ਦਿੱਤੀ। ਉਦੋਂ ਤੋਂ ਹੀ ਪਰਿਵਾਰ ਦਾ ਮਾਹੌਲ ਗ਼ਮਗੀਨ ਹੈ। ਉਨ੍ਹਾਂ ਦੱਸਿਆ ਕਿ ਸਵਰਨ ਸਿੰਘ ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਲਈ ਕਾਫੀ ਸਮੇਂ ਤੋਂ ਇਟਲੀ ਗਿਆ ਹੋਇਆ ਸੀ। ਵਿਦੇਸ਼ ਜਾਣ ਤੋਂ ਬਾਅਦ ਸਵਰਨ ਇੱਕ ਵਾਰ ਵੀ ਘਰ ਵਾਪਸ ਨਹੀਂ ਪਰਤਿਆ ਸੀ ਅਤੇ ਜਲਦੀ ਹੀ ਪਿੰਡ ਆਉਣ ਦੀਆਂ ਗੱਲਾਂ ਕਰ ਰਿਹਾ ਸੀ। ਉਸਨੇ ਦੱਸਿਆ ਕਿ ਸਵਰਨ ਸਿੰਘ ਦੇ ਪਰਿਵਾਰ ਵਿੱਚ ਦੋ ਹੋਰ ਭਰਾ ਹਨ। ਕੁਝ ਸਮਾਂ ਪਹਿਲਾਂ ਸਵਰਨ ਸਿੰਘ ਨੇ ਵਿਆਹ ਲਈ ਪਿੰਡ ਆਉਣਾ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਮੰਦਭਾਗੀ ਘਟਨਾ ਵਾਪਰ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਬਹੁਤ ਲੋੜਵੰਦ ਹੈ। ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੀ ਦੇਹ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ।