ਜਗਰਾਉਂ, 21 ਫਰਵਰੀ, (ਰਛਪਾਲ ਸਿੰਘ ਸ਼ੇਰਪੁਰੀ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜਗਰਾਉਂ ਵਿੱਚ ਭਾਜਪਾ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਕੀਤੇ ਪ੍ਰੈੱਸ ਬਿਆਨ 'ਚ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਗਰਾਉਂ 'ਚ ਸੰਗਠਨ ਦੇ ਕੰਮਕਾਜ ਦੀ ਨਿਗਰਾਨੀ ਕਰਨ ਅਤੇ ਪਾਰਟੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੈਤਵਾਲ ਨੂੰ ਨਿਯੁਕਤ ਕੀਤਾ ਹੈI ਜੀਵਨ ਗੁਪਤਾ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਅੱਜ ਵੱਖ-ਵੱਖ ਅਹੁਦਿਆਂ 'ਤੇ ਜਥੇਬੰਦੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਪਾਰਟੀ ਵਿੱਚ ਵਰਕਰ ਤੋਂ ਲੈ ਕੇ ਅੱਜ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ 'ਤੇ ਨਿਯੁਕਤ ਹੋਏ ਹਨI ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਪਾਰਟੀ ਵੱਲੋਂ ਦਿੱਤੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਦਿੱਤੀ ਗਈ ਇਸ ਨਵੀਂ ਜਿਮ੍ਵੇਵਾਰੀ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਦੇ ਹੋਏ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਦਿਆਂ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਉਮੀਦਵਾਰਾਂ ਨੂੰ ਜੇਤੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਮੇਜਰ ਸਿੰਘ ਦੇਵਤਵਾਲ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਭਾਜਪਾ ਆਗੂ ਕਪਿਲ ਗਰਗ ਰਾਏਕੋਟ ਸਮੇਤ ਹੋਰਨਾਂ ਵੱਲੋਂ ਨਵਨਿਯੁਕਤ ਪ੍ਰਧਾਨ ਮੇਜਰ ਸਿੰਘ ਦੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।