ਮੌੜ ਮੰਡੀ 'ਚ ਪਿਓ ਨੇ ਆਪਣੇ ਹੀ ਨਸ਼ੇੜੀ ਪੁੱਤ ਦਾ ਸਿਰ ਵਿਚ ਫੌਹੜਾ ਮਾਰ ਕੇ ਕੀਤਾ ਕਤਲ

ਬਠਿੰਡਾ, 04 ਅਕਤੂਬਰ 2024 : ਬਠਿੰਡਾ ਜ਼ਿਲ੍ਹੇ ਦੇ ਹਲਕਾ ਮੌੜ ਮੰਡੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਸੰਦੋਹਾ ਵਿਚ ਇਕ ਪਿਓ ਨੇ ਆਪਣੇ ਹੀ ਨਸ਼ੇੜੀ ਪੁੱਤ ਦਾ ਸਿਰ ਵਿਚ ਫੌਹੜਾ ਮਾਰ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਗੁਰਸੇਵਕ ਸਿੰਘ (26) ਪੁੱਤਰ ਹੁਸ਼ਿਆਰ ਸਿੰਘ ਵਾਸੀ ਸੰਦੋਹਾ ਵਜੋਂ ਹੋਈ ਹੈ। ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਗੁਰਸੇਵਕ ਸਿੰਘ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ ਤੇ ਉਹ ਨਸ਼ੇ ਦਾ ਆਦਿ ਸੀ। ਕੱਲ੍ਹ ਜਦੋਂ ਉਹ ਘਰ ਆਇਆ ਤਾਂ ਆਪਣੇ ਪਿਤਾ ਤੋਂ ਨਸ਼ਾ ਕਰਨ ਲਈ ਪੈਸੇ ਮੰਗਣ ਲੱਗਾ, ਜਦੋਂ ਪਿਤਾ ਹੁਸ਼ਿਆਰ ਸਿੰਘ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਦੋਵਾਂ ਪਿਓ-ਪੁੱਤਰ ਵਿੱਚ ਝਗੜਾ ਹੋ ਗਿਆ। ਝਗੜੇ ਦੌਰਾਨ ਪਿਤਾ ਨੇ ਆਪਣੇ ਪੁੱਤਰ ਗੁਰਸੇਵਕ ਸਿੰਘ ਦੀ ਸਿਰ ਵਿੱਚ ਫੋਹੜਾ ਮਾਰ ਦਿੱਤਾ ਤੇ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਅਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਅਸੀਂ ਪਿਤਾ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਜਲਦ ਹੀ ਉਸਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ।