- ਸ਼ਹਿਰ ਦੀ ਬਿਹਤਰੀ ਅਤੇ ਇਸ ਨੂੰ ਸੁੰਦਰ ਬਣਾਉਣ ਲਈ ਹੋਇਆ ਵਿਚਾਰ-ਵਟਾਂਦਰਾ
ਫਰੀਦਕੋਟ 6 ਜੂਨ : ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੀਆਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਸਾਲ 2023-24 ਲਈ ਰਾਖਵੀਂ ਕੀਮਤ ਤੈਅ ਕਰਨ ਸਬੰਧੀ ਗਠਿਤ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮਾਣਯੋਗ ਸੰਸਦ ਮੁਹੰਮਦ ਸਦੀਕ ,ਵਿਧਾਇਕ ਗੁਰਦਿੱਤ ਸਿੰਘ ਸੇਖੋਂ ,ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ,ਮਾਲ ਵਿਭਾਗ ਅਤੇ ਟਰੱਸਟ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਦੌਰਾਨ ਨਗਰ ਸੁਧਾਰ ਟਰੱਸਟ ਦੀਆਂ ਵੱਖ-ਵੱਖ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਰਾਖਵੀਂ ਕੀਮਤ ਫਿਕਸ ਕੀਤੀ ਗਈ, ਇਸ ਮੌਕੇ ਸ਼ਹਿਰ ਦੀ ਬਿਹਤਰੀ ਅਤੇ ਇਸ ਨੂੰ ਸੁੰਦਰ ਬਣਾਉਣ ਲਈ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।