ਮੌਸਮ ਵਿਭਾਗ ਵੱਲੋਂ ਪੰਜਾਬ 'ਚ 2 ਦਿਨ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

ਲੁਧਿਆਣਾ, 22 ਜੁਲਾਈ 2024 : ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਭਵਿੱਖਬਾਣੀ ਕੀਤੀ ਹੈ ਕਿ ਸੌਣ ਦੇ ਮਹੀਨੇ ਦੇ ਦੌਰਾਨ 25 ਅਤੇ 26 ਤਰੀਕ ਨੂੰ ਲੁਧਿਆਣਾ ਸਮੇਤ ਸੂਬੇ ਚ ਬਰਸਾਤ ਦਾ ਪ੍ਰਕੋਪ ਦੇਖਣ ਨੂੰ ਮਿਲ ਸਕਦਾ ਹੈ। ਇਸ ਦੌਰਾਨ ਉਹਨਾਂ ਜਿੱਥੇ ਲੋਕਾਂ ਨੂੰ ਇਸ ਹੁੰਮਸ ਭਰੀ ਗਰਮੀ ਤੋਂ ਰਾਹਤ ਦੀ ਗੱਲ ਕਹੀ ਹੈ ਤਾਂ ਉੱਥੇ ਹੀ ਉਹਨਾਂ ਜ਼ਿਕਰ ਕੀਤਾ ਹੈ ਕਿ ਦੁਪਹਿਰ ਦੇ ਸਮੇਂ ਜਿਆਦਾਤਰ ਹੋਮਡਿਟੀ ਹੋ ਸਕਦੀ ਹੈ, ਜਿਸ ਲਈ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਥੋੜਾ ਗੁਰੇਜ਼ ਕਰਨ। ਲਿਹਾਜ਼ਾ ਉਹਨਾਂ ਨੇ ਇਸ ਬਾਰਿਸ਼ ਦੇ ਮੌਸਮ 'ਚ ਕਿਸਾਨਾਂ ਨੂੰ ਵੀ ਖਾਸ ਧਿਆਨ ਰੱਖਣ ਦੀ ਅਪੀਲ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਕਿਹਾ ਕਿ ਜਿੱਥੇ ਤਾਪਮਾਨ ਦੇ ਵਿੱਚ ਕਾਫ਼ੀ ਬਦਲਾਵ ਦੇਖਣ ਨੂੰ ਮਿਲਿਆ ਹੈ। ਉਹਨਾਂ ਕਿਹਾ ਕਿ ਰਾਤ ਦਾ ਤਾਪਮਾਨ 31 ਡਿਗਰੀ ਅਤੇ ਦਿਨ ਦਾ ਤਾਪਮਾਨ 38 ਡਿਗਰੀ ਹੈ, ਜਿਸ ਦੇ ਨਾਲ ਹੋਮਡਿਟੀ ਜਿਆਦਾ ਹੈ। ਇਸ ਤੋਂ ਇਲਾਵਾ ਉਹਨਾਂ ਜ਼ਿਕਰ ਕੀਤਾ ਕਿ 25 ਅਤੇ 26 ਤਰੀਕ ਨੂੰ ਬਰਸਾਤ ਹੋ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਕਿਹਾ ਕਿ ਇਸ ਵਾਰ ਟੈਂਪਰੇਚਰ ਜਿਆਦਾ ਰਾਈਸ ਹੋਇਆ ਹੈ, ਜਿਸ ਕਰਕੇ ਹੋਮਡਿਟੀ ਭਰੀ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਉਹਨਾਂ ਕਿਹਾ ਕਿ ਇਸ ਤੋਂ ਬਚਣ ਦੇ ਲਈ ਲੋਕ ਸਵੇਰ ਦੇ ਸਮੇਂ ਸੈਰ ਕਰਨ ਅਤੇ ਦਿਨ ਚੜ੍ਹਦੇ ਹੋਮਡਿਟੀ ਭਰੇ ਮੌਸਮ 'ਚ ਅਵਾਇਡ ਕਰਨ। ਇਹੀ ਨਹੀਂ ਉਹਨਾਂ ਕਿਸਾਨਾਂ ਨੂੰ ਵੀ ਇਸ ਬਾਰਿਸ਼ ਦੇ ਮੌਸਮ 'ਚ ਆਪਣੇ ਖੇਤਾਂ ਵਿੱਚ ਪਾਣੀ ਨਾ ਖੜਾ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਸ ਮੌਸਮ ਵਿੱਚ ਕਿਸਾਨਾਂ ਨੂੰ ਪਾਣੀ ਦੀ ਨਿਕਾਸੀ ਦਾ ਖਾਸ ਧਿਆਨ ਰੱਖਣਾ ਪਵੇਗਾ।