
ਸ੍ਰੀ ਫ਼ਤਹਿਗੜ੍ਹ ਸਾਹਿਬ, 28 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪਿੰਡ ਬੋਰਾਂ ਵਿਖੇ ਬੀਡੀਪੀਓ ਖੇੜਾ ਚੰਦ ਸਿੰਘ ਦੀ ਯੋਗ ਅਗਵਾਈ ਗ੍ਰਾਮ ਪੰਚਾਇਤ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਮਿੱਟੀ ਰੁਦਨ ਕਰੇ ਨਾਟਕ ਕਰਵਾਇਆ ਗਿਆ l ਇਸ ਮੌਕੇ ਤੇ ਬੀਡੀਪੀਓ ਚੰਦ ਸਿੰਘ ਅਤੇ ਪੰਚਾਇਤ ਅਫਸਰ ਭਗਵਾਨ ਸਿੰਘ ਵੱਲੋਂ ਲੋਕਾਂ ਨੂੰ ਯੁੱਧ ਨਸ਼ਿਆਂ ਵਿਰੁੱਧ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਦੇ ਲਈ ਪ੍ਰੇਰਿਤ ਕੀਤਾ l ਇਸ ਮੌਕੇ ਤੇ ਸਟੇਟ ਐਵਾਰਡੀ ਨੌਰਗ ਸਿੰਘ ਨੇ ਬੀਡੀਪੀਓ ਚੰਦ ਸਿੰਘ ਅਤੇ ਗ੍ਰਾਮ ਪੰਚਾਇਤ ਬੋਰਾ ਦਾ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਇਸ ਮਹਿਮ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਤ ਕੀਤਾ l ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਅਮਰਜੀਤ ਕੌਰ ਸਰਪੰਚ, ਗੁਰਪ੍ਰੀਤ ਸਿੰਘ ਬੋਰਾ ਸਮਾਜ ਸੇਵਕ, ਕਮਲਜੀਤ ਸਿੰਘ ਸਾਬਕਾ ਸਰਪੰਚ, ਮਹਿੰਦਰ ਸਿੰਘ ਸਾਬਕਾ ਸਰਪੰਚ, ਗੁਰਮੇਲ ਸਿੰਘ ਪੰਚ, ਕਮਲਜੀਤ ਕੌਰ ਪੰਚ, ਕਰਮਜੀਤ ਕੌਰ ਪੰਚ, ਮਨਜੀਤ ਪੰਚ ਸਮੂਹ ਨਗਰ ਨਿਵਾਸੀ ਇਲਾਕੇ ਦੇ ਪੰਚ ਸਰਪੰਚ ਆਦਿ ਹਾਜਰ ਸਨ l