- ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਨਹੀਂ ਛੱਡ ਰਹੀ ਕੋਈ ਕਸਰ : ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
- ਤੈਅ ਸਮੇਂ ਅੰਦਰ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਅਧਿਕਾਰੀ : ਡਿਪਟੀ ਕਮਿਸ਼ਨਰ
ਫਾਜ਼ਿਲਕਾ, 11 ਸਤੰਬਰ : ਜ਼ਿਲ੍ਹੇ ਅਧੀਨ ਪੈਂਦੇ ਬਲਾਕ ਫਾਜ਼ਿਲਕਾ ਅਤੇ ਖੂਈਆਂ ਸਰਵਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਅਨੇਕਾਂ ਵਿਕਾਸ ਪ੍ਰੋਜ਼ੈਕਟ ਚਲਾਏ ਜਾ ਰਹੇ ਹਨ ਜਿਸ ਦੀ ਸਮੀਖਿਆ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਵੱਖ—ਵੱਖ ਵਿਭਾਗੀ ਅਧਿਕਾਰੀਆਂ ਨਾਲ ਸਾਂਝੇ ਤੌਰ *ਤੇ ਮੀਟਿੰਗ ਕਰਕੇ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਮੁੱਢਲੀਆਂ ਸਹੂਲਤਾਂ ਹਰ ਹੀਲੇ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਪ੍ਰੋਜੇਕਟ ਆਰੰਭੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਗ੍ਰਾਂਟਾ ਦੇਣ ਵਿਚ ਕੋਈ ਕਮੀ ਨਹੀਂ ਰੱਖ ਰਹੀ, ਇਸ ਲਈ ਪਿੰਡਾਂ ਅੰਦਰ ਵਿਕਾਸ ਪ੍ਰੋਜੈਕਟਾਂ ਦੀ ਭਰਮਾਰ ਹੋਣੀ ਚਾਹੀਦੀ ਹੈ ਤਾਂ ਜ਼ੋ ਪਿੰਡਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਾਰਟੀਬਾਜੀ ਤੋਂ ਉਪਰ ਉਠ ਕੇ ਕੰਮ ਕੀਤੇ ਜਾ ਰਹੇ ਹਨ। ਇਸ ਲਈ ਵਿਭਾਗੀ ਅਧਿਕਾਰੀ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਦੇ ਨਾਲ—ਨਾਲ ਮੁਕੰਮਲ ਰੂਪ ਦੇਣ ਤਾਂ ਜ਼ੋ ਵਿਕਾਸ ਪ੍ਰੋਜੈਕਟਾ ਨੂੰ ਲੋਕ ਅਰਪਣ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕਰਵਾਏ ਜਾਣ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਮੱਤੇ ਸਾਂਝੀ ਥਾਂ *ਤੇ ਪਵਾਏ ਜਾਣ ਅਤੇ ਪੂਰੀ ਪਾਰਦਰਸ਼ਤਾ ਨਾਲ ਕੰਮ ਕੀਤਾ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਵਿਕਾਸ ਪ੍ਰੋਜ਼ੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਵਿਕਾਸ ਪ੍ਰੋਜੈਕਟ ਵਿਚ ਵਰਤਿਆ ਜਾਣ ਵਾਲਾ ਮਟੀਰੀਅਲ ਵੀ ਉਚ ਗੁਣਵਤਾ ਵਾਲਾ ਹੋਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੁੰ ਕਿਹਾ ਕਿ ਜ਼ੋ ਵੀ ਕੰਮ ਚੱਲ ਰਹੇ ਹਨ ਉਨ੍ਹਾਂ ਦੀ ਰੋਜਾਨਾ ਪੱਧਰ *ਤੇ ਚੈਕਿੰਗ ਕੀਤੀ ਜਾਵੇ ਅਤੇ ਸਮੇਂ ਸਿਰ ਪ੍ਰੋਜੈਕਟ ਮੁਕੰਮਲ ਕਰਨ ਲਈ ਲੋੜੀਂਦੇ ਆਦੇਸ਼ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਬ ਸੰਮਤੀ ਨਾਲ ਸਾਂਝੀ ਥਾਂ *ਤੇ ਮਤੇ ਪਾਸ ਕੀਤੇ ਜਾਣ ਤਾਂ ਜ਼ੋ ਪਿੰਡ ਵਾਸੀਆਂ ਦੀ ਲੋੜ ਅਨੁਸਾਰ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾਣ ਅਤੇ ਪਿੰਡ ਵਾਸੀਆਂ ਦੀ ਮੰਗ ਵੀ ਪੂਰੀ ਹੋ ਸਕੇ। ਇਸ ਮੌਕੇ ਐਸ.ਡੀ.ਐਮ. ਅਬੋਹਰ ਆਕਾਸ਼ ਬਾਂਸਲ, ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ, ਸਮੂਹ ਬੀ.ਡੀ.ਓ.ਜ, ਏ.ਪੀ.ਓ. ਟੀ.ਏ., ਗ੍ਰਾਮ ਰੋਜਗਾਰ ਸੇਵਕ ਆਦਿ ਸਟਾਫ ਮੌਜੂਦ ਸੀ।