ਵਿਧਾਇਕ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 6 ਚ ਨਵੇਂ ਟਿਊਬਵੈਲ ਦਾ ਉਦਘਾਟਨ 

  • ਟਿਊਬਵੈਲ ਦੇ ਲੱਗਣ ਨਾਲ ਇਲਾਕਾ ਵਾਸੀਆਂ ਨੂੰ ਆ ਰਹੀ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ - ਵਿਧਾਇਕ ਗਰੇਵਾਲ

ਲੁਧਿਆਣਾ, 12 ਫਰਵਰੀ : ਵਿਧਾਨ ਸਭਾ ਹਲਕਾ ਪੂਰਵੀ  ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 6 ਚ ਸਥਿਤ ਨਿਊ ਲਕਸ਼ਮੀ ਕਲੋਨੀ ਵਿਖੇ ਕਰੀਬ 24.5 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਾਰਡ ਨੰਬਰ 6 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨਾਂ ਦੀ ਮੰਗ ਨੂੰ ਦੇਖਦੇ ਹੋਏ ਅੱਜ ਵਾਰਡ ਵਿਖੇ ਇੱਕ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਜਿਸ ਤੇ ਕਰੀਬ 24.5 ਲੱਖ ਰੁਪਏ ਦੀ ਲਾਗਤ ਆਵੇਗੀ , ਉਹਨਾਂ ਕਿਹਾ ਕਿ ਇਸ ਟਿਊਬਵੈਲ ਦੇ ਲੱਗਣ ਨਾਲ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸ ਦਾ ਵੱਡਾ ਲਾਭ ਮਿਲੇਗਾ । ਵਿਧਾਇਕ ਗਰੇਵਾਲ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੀ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀਆਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਵੀ ਅੰਦਰ ਵਿਕਾਸ ਦੇ ਕਈ ਨਵੇਂ ਪ੍ਰੋਜੈਕਟਾਂ ਤੇ ਕੰਮ ਚੱਲ ਰਿਹਾ ਹੈ ਜੋ ਕਿ ਜਲਦ ਹੀ ਮੁਕੰਮਲ ਕਰ ਲਏ ਜਾਣਗੇ । ਇਸ ਮੌਕੇ ਤੇ ਪਾਰਟੀ ਵਰਕਰ ਅਤੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਹਾਜ਼ਰ ਸਨ ।