
- ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ-ਸੇਖੋਂ
ਫਰੀਦਕੋਟ 9 ਅਪ੍ਰੈਲ 2025 : ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਦੇ ਅੱਜ ਦੂਸਰੇ ਗੇੜ ਤਹਿਤ ਜਿਲ੍ਹਾ ਫਰੀਦਕੋਟ ਦੇ ਵੱਖ ਵੱਖ ਪਿੰਡਾਂ ਦੇ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਵੱਡੀ ਗਿਣਤੀ ਵਿੱਚ ਵਿਕਾਸ ਕਾਰਜਾਂ ਦੇ ਉਦਾਘਟਨ ਕੀਤੇ ਗਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਇਸ ਉਚੇਰੇ ਬਦਲਾਅ ਦਾ ਲਾਭ ਗਰੀਬ ਅਤੇ ਸਧਾਰਨ ਵਰਗ ਦੇ ਲੋਕਾਂ ਦੇ ਬੱਚਿਆਂ ਨੂੰ ਮਿਲੇਗਾ ਅਤੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਲਈ ਆਉਣਗੇ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਚੰਗੇ ਭਵਿੱਖ ਲਈ ਮਿਹਨਤ ਅਤੇ ਲਗਨ ਨਾਲ ਪੜ੍ਹਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੰਨੀਆਂ ਵਿਖੇ 12.52 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਦੋ ਕਲਾਸ ਰੂਮ ਦਾ ਨਿਰਮਾਣ ਕੀਤਾ ਗਿਆ ਹੈ। ਇਸੇ ਤਰ੍ਹਾਂ ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਡੋਡ ਵਿਖੇ 2 ਲੱਖ 64 ਹਜ਼ਾਰ ਰੁਪਏ ਨਾਲ ਚਾਰ ਦੀਵਾਰੀ ਅਤੇ 14 ਹਜ਼ਾਰ ਰੁਪਏ ਨਾਲ ਬਾਥਰੂਮ ਦੀ ਰਿਪੇਅਰ ਕਰਵਾਈ ਗਈ ਹੈ। ਸਰਕਾਰੀ ਮਿਡਲ ਸਕੂਲ ਪਿੰਡ ਡੋਡ ਵਿਖੇ 22.53 ਲੱਖ ਨਾਲ ਕਮਰੇ, 11 ਲੱਖ ਰੁਪਏ ਨਾਲ ਸਾਇੰਸ ਲੈਬ ਅਤੇ 14 ਹਜ਼ਾਰ ਰੁਪਏ ਨਾਲ ਬਾਥਰੂਮ ਦੀ ਰਿਪੇਅਰ ਦਾ ਕੰਮ ਕਰਵਾਇਆ ਗਿਆ ਹੈ, ਜਿੰਨਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ। ਹਾਈ ਸਕੂਲ ਪਿੰਡ ਮੁਮਾਰਾ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ 2 ਕਮਰਿਆਂ, 50 ਹਜ਼ਾਰ ਦੀ ਲਾਗਤ ਨਾਲ ਬਾਥਰੂਮ ਦੀ ਰਿਪੇਅਰ, 3.12 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ ਜਿੰਨ੍ਹਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ, ਪਵਨ ਕੁਮਾਰ ਉਪ ਜਿਲਾ ਸਿੱਖਿਆ ਅਫਸਰ, ਸ. ਅਮਰਜੀਤ ਸਿੰਘ ਪਰਮਾਰ ਹਲਕਾ ਕੁਆਰਡੀਨੇਟਰ ਸਿੱਖਿਆ ਕ੍ਰਾਂਤੀ, ਪ੍ਰਿੰਸੀਪਲ ਕੁਲਦੀਪ ਸਿੰਘ, ਸਰਪੰਚ ਹਰਜੀਤ ਸਿੰਘ, ਜਗਜੀਤ ਕੌਰ, ਹਰਬੰਸ ਕੌਰ, ਭੁਪਿੰਦਰ ਸਿੰਘ, ਜਸਕੌਰ ਸਿੰਘ ਸਰਪੰਚ ਮੁਮਾਰਾ , ਵਰਿੰਦਰ ਸਿੰਘ ਸਰਪੰਚ ਪਿੰਡੀ , ਕੁਲਦੀਪ ਸਿੰਘ ਚੰਨੀਆ, ਹਰਜੀਤ ਸਿੰਘ ਚੰਨੀਆ ਸਰਪੰਚ,ਜਗਤਾਰ ਸਿੰਘ ਬੀਪੀਈਓ, ਰਿੰਕੂ ਸਮਾਧਾਂ ਵਾਲਾ, ਕੁਲਵੰਤ ਸਿੰਘ ਸਾਬਕਾ ਸਰਪੰਚ ਕ੍ਰਿਸ਼ਨ ਕੁਮਾਰ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।