
- ਕਿਹਾ,ਜਾਗਰੂਕਤਾ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਕਰਵਾਉਣ ਲਈ ਕਰੇਗੀ ਜਾਗਰੂਕ
ਮਾਲੇਰਕੋਟਲਾ, 21 ਮਾਰਚ 2025 : ਪੰਜਾਬ ਸਰਕਾਰ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚੇ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਅੱਛੀ ਮਿਆਰੀ ਸਿੱਖਿਆ ਮਿਲ ਸਕੇ ਅਤੇ ਵਿਦਿਆਰਥੀ ਸਮੇਂ ਦਾ ਹਾਣੀ ਬਣ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸੈਸ਼ਨ 2025-26 ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦਾਖਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਕਰਨ ਮੌਕੇ ਕੀਤੇ। ਇਸ ਮੌਕੇ ਵਿਧਾਇਕ ਅਮਰਗੜ੍ਹ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਸਨ । ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਚਨਵੱਧਤਾ ਨੂੰ ਦੁਹਰਾਉਦਿਆ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਰਾਜ ਅੰਦਰ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਅਤੇ ਸਿਹਤ ਕ੍ਰਾਂਤੀ ਲਿਆਂਦੀ ਹੈ ਜਿਸ ਤਹਿਤ ਵਿਦਿਅਕ ਅਤੇ ਸਿਹਤ ਸੰਸਥਾਵਾਂ ਵਿਚ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਚਨਵੱਧ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਉਣ ਦਾ ਸੱਦਾ ਦਿੰਦਿਆਂ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਮੌਜੂਦਾ ਸਮੇਂ ਦੇ ਹਾਣੀ ਬਣਾਇਆ ਗਿਆ ਹੈ ਅਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੀ ਸਥਾਪਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਾਖਲਾ ਮੁਹਿੰਮ ਦਾ ਮਕਸਦ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਇਨ੍ਹਾਂ ਸਕੂਲਾਂ ਵਿਚ ਦਾਖਲ ਕਰਵਾਉਣਾ ਹੈ।ਇਹ ਦਾਖਲਾ ਵੈਨ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਪ੍ਰਚਾਰ ਕਰੇਗੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ਼ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿਚ ਦਾਖਲਿਆਂ ਪ੍ਰਤੀ ਜਾਗਰੂਕ ਕਰਨ ਤਾਂ ਜੋ ਸਰਕਾਰ ਦਾ ਉੱਚ ਕੁਆਲਿਟੀ ਦੀ ਸਿੱਖਿਆ ਦੇਣ ਦਾ ਮਨੋਰਥ ਪੂਰਾ ਹੋ ਸਕੇ। ਦਾਖਲਾ ਆਗਾਜ਼ ਮੁਹਿੰਮ ਦੀ ਸ਼ੁਰੂਆਤ ਮੌਕੇ ਜਿਲਾ ਸਿੱਖਿਆ ਅਫਸਰ ਪ੍ਰਾਇਮਰੀ ਸਿੱਖਿਆ ਬਲਜਿੰਦਰ ਕੌਰ, ਸੀਨੀਅਰ ਪ੍ਰਿੰਸੀਪਲ ਸ੍ਰੀਮਤੀ ਕਮਲੇਸ਼ ਕੌਰ ਨੇ ਸਰਕਾਰ ਵੱਲੋਂ ਸਿੱਖਿਆ ਲਈ ਆ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਪ੍ਰਿੰਸੀਪਲ ਰਜਿੰਦਰ ਕੁਮਾਰ, ਬੀਪੀ ਈ ਓ ਸੋਹਨ ਸਿੰਘ, ਗੁਰਸਿਮਰਤ ਵਾਤਿਸ, ਜਸਵੀਰ ਕੌਰ, ਰਿਜਵਾਨ, ਜਫਰ ਅਲੀ, ਬੀਐਨਓ ਮੁਹੰਮਦ ਇਮਰਾਨ, ਜਾਹਿਦ ਸ਼ਫੀਕ, ਮੁਹੰਮਦ ਅਸਗਰ, ਡੀ.ਆਰ.ਸੀ ਸੈਕੰਡਰੀ ਸਿੱਖਿਆ ਡਾਕਟਰ ਬਲਵੰਤ ਸਿੰਘ, ਡੀ.ਆਰ.ਸੀ ਪ੍ਰਾਇਮਰੀ ਡਾਕਟਰ ਮੁਹੰਮਦ ਸ਼ਫੀਕ, ਬੀ.ਆਰ.ਸੀ ਨਮਾਜ਼ ਅਲੀ, ਹਰਤੇਜ ਸਿੰਘ ,ਪੁਨੀਤ ਵਤਿਸ , ਯਾਮੀਨ ਨੂਰ, ਚਰਨਜੀਤ ਸਿੰਘ ,ਸੰਦੀਪ ਮੜਕਨ, ਅਬਦੁਲ ਹਮੀਦ, ਮੁਹੰਮਦ ਰਮਜਾਨ, ਮੁਹੰਮਦ ਕਾਸਿਫ ਜਗੀਰਦਾਰ ,ਹਰਵਿੰਦਰ ਕੌਰ, ਦੀਦਾਰ ਸਿੰਘ ਤੋਂ ਇਲਾਵਾ ਹੋਰ ਸਿੱਖਿਆ ਵਿਭਾਗ ਦੇ ਨੁਮਾਇੰਦੇ ਮੌਜੂਦ ਸਨ।