ਐਮ.ਐਲ.ਏ ਸੇਖੋਂ ਨੇ ਸ੍ਰੀ ਆਨੰਦਪੁਰ ਸਾਹਿਬ,ਨੈਣਾ ਦੇਵੀ, ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

ਫ਼ਰੀਦਕੋਟ 23 ਫ਼ਰਵਰੀ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸ੍ਰੀ ਆਨੰਦਪੁਰ ਸਾਹਿਬ, ਨੈਣਾ ਦੇਵੀ,ਅੰਮ੍ਰਿਤਸਰ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਫ਼ਰੀਦਕੋਟ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਸ. ਸੇਖੋਂ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾ ਲਈ ਜਾਣ ਦੇ ਲਈ ਸਫਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ਤੇ ਜਾਣ ਵਾਲੇ ਯਾਤਰੀਆਂ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰ ਰਹੀ ਹੈ, ਜਿਸ ਵਿਚ ਉਨ੍ਹਾਂ ਦੇ ਆਉਣ-ਜਾਣ, ਠਹਿਰਣ ਅਤੇ ਖਾਣ-ਪੀਣ ਦਾ ਸਾਰਾ ਖ਼ਰਚਾ ਸ਼ਾਮਿਲ ਹੈ। ਇਸ ਮੌਕੇ ਸ. ਸੇਖੋਂ ਨੇ ਇਨ੍ਹਾਂ ਸ਼ਰਧਾਲੂਆਂ ਨੂੰ ਸਵਾਗਤੀ ਕਿੱਟਾਂ ਵੀ ਸੌਂਪੀਆਂ, ਜਿਸ ਵਿੱਚ ਸਫ਼ਰ ਦੌਰਾਨ ਕੰਮ ਆਉਣ ਵਾਲਾ ਲੋੜੀਂਦਾ ਸਾਮਾਨ ਸ਼ਾਮਲ ਹੈ।