ਵਿਧਾਇਕ ਸੇਖੋਂ ਨੇ ਪੀ.ਐਚ.ਸੀ.ਜੰਡ ਸਾਹਿਬ ਵਿਖੇ ਬਲਾਕ ਪਬਲਿਕ ਹੈਲਥ ਯੂਨਿਟ ਦਾ ਕੰਮ ਸ਼ੁਰੂ ਕਰਵਾਇਆ

  • ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਸੇਖੋਂ

ਫਰੀਦਕੋਟ 23 ਜੁਲਾਈ 2024 : ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਇਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪੀ.ਐਚ.ਸੀ ਜੰਡ ਸਾਹਿਬ ਵਿਖੇ ਬਲਾਕ ਪਬਲਿਕ ਹੈਲਥ ਯੂਨਿਟ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਇਹ ਬਲਾਕ ਪਬਲਿਕ ਹੈਲਥ ਯੂਨਿਟ 24.73 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਅਤੇ ਇਸ ਵਿੱਚ ਬੋਰਡ ਰੂਮ, ਵਰਕ ਸਟੇਸ਼ਨ ਅਤੇ ਲੈਬ  ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਿਲਡਿੰਗ 6 ਮਹੀਨੇ ਦੇ ਸਮੇਂ ਵਿੱਚ ਬਣ ਕੇ ਤਿਆਰ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਬਲਾਕ ਪਬਲਿਕ ਹੈਲਥ ਯੂਨਿਟ ਲੋਕਾਂ ਨੂੰ ਹੈਲਥ ਕੇਅਰ ਪ੍ਰਦਾਨ ਕਰੇਗਾ, ਉਨ੍ਹਾਂ ਕਿਹਾ ਕਿ ਇਸ ਦੇ ਨਿਰਮਾਣ ਨਾਲ ਪਿੰਡ ਜੰਡ ਵਾਲਾ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਇਸ ਮੌਕੇ ਐਸ.ਐਮ.ਓ ਰਾਜੀਵ ਭੰਡਾਰੀ, ਐਸ.ਡੀ.ਓ ਨਿਖਿਲ ਗੋਇਲ, ਜੇ.ਈ. ਬਲਜਿੰਦਰ ਸਿੰਘ , ਰਮਨਦੀਪ ਮੁਮਾਰਾ ਚੇਅਰਮੈਨ ਮਾਰਕਿਟ ਸਾਦਿਕ, ਬੀ. ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ, ਮਨਧੀਰ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ ਇਕਬਾਲ ਸਿੰਘ, ਏ.ਐਨ.ਐਮ ਅਰਚਨਾ, ਰਿੰਕੂ ਸਮਾਧਾ ਵਾਲਾ, ਜਸਦੇਵਪਾਲ, ਉੱਤਮ ਡੋਡ,ਜੈਦੀਪ ਸਿੰਘ, ਸਵਰਾਜ ਸਿੰਘ, ਹਰਜੀਤ ਹੀਰਾ, ਬਲਕਰਨ ਸਿੰਘ ਘੁੱਦੂਵਾਲਾ, ਰਾਜਾ ਪ੍ਰਧਾਨ ਟਰੱਕ ਯੂਨੀਅਨ, ਸੁਰਜੀਤ ਮਾਨ, ਅਮਨਿੰਦਰ, ਹਰਜਿੰਦਰ ਸਿੰਘ ਹਾਜ਼ਰ ਸਨ।