2 ਅਕਤੂਬਰ ਤੱਕ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਨੇ ਸਫਾਈ ਕਰਵਾਈ

ਫਰੀਦਕੋਟ 27 ਸਤੰਬਰ 2024 : ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ 2024 ਤੱਕ ਕਰਵਾਈਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਤਹਿਤ ਨਗਰ ਕੌਂਸਲ ਫਰੀਦਕੋਟ ਵੱਲੋਂ ਸਪੈਸ਼ਲ ਸਫਾਈ ਮੁਹਿੰਮ ਚਲਾਕੇ ਸ਼ਹਿਰ ਦੇ ਚੌਕਾਂ ਅਤੇ ਸੜਕਾਂ ਦੀ ਸਫਾਈ ਕੀਤੀ ਗਈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਪ੍ਰਧਾਨ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਸ਼ਹਿਰ ਵਿੱਚ ਬਣੇ ਸਾਰੇ ਜਨਤਕ ਪਖਾਨਿਆਂ ਦੀ ਸਫਾਈ ਕਰਵਾਈ ਗਈ ਅਤੇ ਲੋਕਾਂ ਨੂੰ ਪਖਾਨਿਆਂ ਨੂੰ ਸਹੀ ਤਰੀਕੇ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਵੱਛ ਭਾਰਤ ਦੀ ਟੀਮ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ  ਵਿੱਚ ਆਪਣਾ ਯੋਗਦਾਨ ਪਾਉਣ ਲਈ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਬਣੇ ਜਨਤਕ ਪਖਾਨੇ ਜੋ ਨਗਰ ਕੌਂਸਲ ਅਧੀਨ ਆਉਂਦੇ ਹਨ ਅਤੇ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਉਨ੍ਹਾਂ ਦੀ ਰੋਜਾਨਾ ਹੀ ਸਾਫ ਸਫਾਈ ਕੀਤੀ ਜਾਂਦੀ ਹੈ।