
- ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ
- ਲੋਕਾਂ ਦੇ ਇਲਾਜ ਤੋਂ ਪ੍ਰਗਟਾਈ ਸੰਤੁਸ਼ਟੀ
ਕੋਟਕਪੂਰਾ 31 ਮਾਰਚ 2025 : ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਕੋਟਕਪੂਰਾ ਦਾ ਦੌਰਾ ਕੀਤਾ ਅਤੇ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਵਾਰਸਾਂ ਤੋਂ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਹਨਾਂ ਕਿਹਾ ਕਿ ਵਿਕਾਸ, ਸਿੱਖਿਆ ਦੇ ਨਾਲ-ਨਾਲ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਜ਼ੋਰਦਾਰ ਯਤਨ ਜਾਰੀ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਸਪਤਾਲ ਦੀਆਂ ਘਾਟਾਂ ਬਾਰੇ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਨੂੰ ਕਿਹਾ ਤਾਂ ਜੋ ਮਰੀਜ਼ਾਂ ਨੂੰ ਹੋਰ ਵਧੀਆ ਇਲਾਜ ਉਪਲਬਧ ਕਰਵਾਇਆ ਜਾ ਸਕੇ। ਉਨ੍ਹਾਂ ਮੌਕੇ ਤੇ ਮੌਜੂਦ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।ਉਨ੍ਹਾਂ ਹਸਪਤਾਲ ਵਿੱਚ ਮੌਜੂਦ ਡਾਕਟਰਾਂ ਨੂੰ ਵੀ ਡਿਊਟੀ ਹੋਰ ਵਧੀਆ ਤਰੀਕੇ ਨਾਲ ਕਰਨ ਲਈ ਪ੍ਰੇਰਿਆ। ਇਸ ਮੌਕੇ ਸਿਵਲ ਹਸਪਤਾਲ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਸਪੀਕਰ ਸ. ਸੰਧਵਾਂ ਨੂੰ ਪਾਣੀ ਦੀ ਸਮੱਸਿਆ ਸਬੰਧੀ ਜਾਣੂ ਕਰਵਾਇਆ। ਜਿਸ ਤੇ ਉਨ੍ਹਾਂ ਮੌਕੇ ਤੇ ਹੀ ਸੰਬੰਧਤ ਵਿਭਾਗ ਨੂੰ ਫੌਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਸ. ਸੰਧਵਾਂ ਨੇ ਕਿਹਾ ਕਿ ਕੁਝ ਦਿਨਾਂ ਤਕ ਇਹ ਮਸਲਾ ਹੱਲ ਹੋ ਜਾਵੇਗਾ। ਇਸ ਮੌਕੇ ਐਸ.ਐਮ.ਓ. ਹਰਿੰਦਰ ਸਿੰਘ ਗਾਂਧੀ ,ਈ.ਐਮ.ਓ. ਪੁਸ਼ਪਰਾਜ ਸਿੰਘ, ਸਟਾਫ ਨਰਸ ਅਮਨਦੀਪ ਕੋਰ ਢਿੱਲੋਂ, ਜਸਪ੍ਰੀਤ ਕੌਰ,ਅਮਨਦੀਪ ਕੌਰ ਸਫਰੀ, ਪਰਮਜੀਤ ਕੌਰ ਸਹੋਤਾ ,ਭੁਪਿੰਦਰ ਸਿੰਘ ਅਤੇ ਰੂਪ ਪਾਲ ਸਿੰਘ ਹਾਜ਼ਰ ਸਨ।