- ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ ਯੋਗਾ ਹੈ ਜ਼ਰੂਰੀ: ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
- ਮੁਫਤ ਯੋਗ ਸਿਖਲਾਈ ਦਾ ਲਾਭ ਲੈਣ ਲਈ ਟੋਲ-ਫਰੀ ਨੰਬਰ 7669 400 500 *ਤੇ ਕੀਤਾ ਜਾ ਸਕਦੈ ਸੰਪਰਕ
ਫਾਜ਼ਿਲਕਾ, 15 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਰੱਖਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ‘ਸੀ.ਐਮ. ਦੀ ਯੋਗਸ਼ਾਲਾ’ ਪ੍ਰੋਜੈਕਟ ਦੀ ਸ਼ਹਿਰਾਂ ਅੰਦਰ ਸਫਲਤਾ ਤੋਂ ਬਾਅਦ ਹੁਣ ਇਹ ਜਨ- ਮੁਹਿੰਮ ਸ਼ਨੀਵਾਰ ਤੋਂ ਪਿੰਡ ਅਤੇ ਬਲਾਕ ਪੱਧਰ ’ਤੇ ਵੀ ਆਪਣੇ ਖੰਭ ਪਸਾਰਣ ਲਈ ਤਿਆਰ ਹੈ। ਸਰਕਾਰ ਨੇ ਇਸ ਉਪਰਾਲੇ ਦੀ ਸਫ਼ਲਤਾ ਲਈ 315 ਨਵੇਂ ਯੋਗਾ ਟਰੇਨਰਾਂ ਦੀ ਭਰਤੀ ਕੀਤੀ ਹੈ, ਜੋ ਕਿ ਬਲਾਕਾਂ ਅਤੇ ਪਿੰਡਾਂ ਵਿੱਚ ਮੁਫਤ ਯੋਗਾ ਕਲਾਸਾਂ ਲਗਾਉਣ ਲਈ ਤਾਇਨਾਤ ਕੀਤੇ ਜਾਣਗੇ। ਇਹ ਜਾਣਕਾਰੀ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ। ਵਿਧਾਇਕ ਸ੍ਰੀ ਸਵਨਾ ਨੇ ਦੱਸਿਆ ਕਿ ਫਾਜ਼ਿਲਕਾ ਸ਼ਹਿਰ ਵਿਚ ਵੀ ਲੋਕਾਂ ਵੱਲੋਂ ਵੀ ਇਸ ਪ੍ਰੋਜੇਕਟ ਨੂੰ ਚੰਗਾ ਹੁੰਗਾਰਾ ਮਿਲਿਆ ਹੈ ਤੇ ਲੋਕ ਖੁਸ਼ੀ-ਖੁਸ਼ੀ ਆਪਣੀ ਸਵੈ-ਇਛਾ ਨਾਲ ਯੋਗ ਨੂੰ ਤਰਜੀਹ ਦੇ ਰਹੇ ਹਨ ਤੇ ਆਪਣੀ ਸਿਹਤ ਦਾ ਖਿਆਲ ਰਖ ਰਹੇ ਹਨ। ਉਨ੍ਹਾਂ ਕਿਹਾ ਕਿ ਅਜ ਦੀ ਤੇਜ-ਤਰਾਰ ਜਿੰਦਗੀ ਵਿਚ ਯੋਗ ਦਾ ਬਹੁਤ ਮਹੱਤਵ ਹੈ। ਯੋਗਾ ਨਾਲ ਅਸੀਂ ਆਪਣੇ ਮਨ ਨੂੰ ਸਥਿਰ ਰਖਦੇ ਹਾਂ ਤੇ ਤਣਾਅ ਤੋਂ ਮੁਕਤ ਹੁੰਦੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਹ ਜਨ- ਮੁਹਿੰਮ ਨਾ ਸਿਰਫ਼ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਸੀ, ਸਗੋਂ ਉਨ੍ਹਾਂ ਲੋਕਾਂ ਨੂੰ ਤਣਾਅ ਤੋਂ ਮੁਕਤ ਕਰਨ ਲਈ ਵੀ ਸ਼ੁਰੂ ਕੀਤੀ ਸੀ, ਜਿਨ੍ਹਾਂ ਨੂੰ ਆਪਣੇ ਜੀਵਨ ਵਿੱਚ ਹਰ ਰੋਜ਼ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਵਿੱਚ ਵਧ ਰਹੇ ਤਣਾਅ ਦਾ ਪੱਧਰ ਹਰ ਕਿਸੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਯੋਗ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇੱਛੁਕ ਲੋਕ ਮੁਫਤ ਯੋਗਾ ਸਿਖਲਾਈ ਲੈਣ ਲਈ ਟੋਲ-ਫਰੀ ਨੰਬਰ 7669 400 500 ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ’ਤੇ ਲੌਗਇਨ ਕਰ ਸਕਦੇ ਹਨ। ਸਿੱਖਿਅਤ ਯੋਗਾ ਇੰਸਟਰਕਟਰ ,ਲੋਕਾਂ ਨੂੰ ਯੋਗਾ ਕਰਵਾਉਣ ਵਿੱਚ ਮਦਦ ਕਰਨਗੇ। ਜ਼ਿਕਰਯੋਗ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਕੋਲ ਉਸਦੇ ਘਰ ਦੇ ਨੇੜੇ ਖੁੱਲ੍ਹੇ ਪਾਰਕ ਜਾਂ ਹੋਰ ਜਨਤਕ ਥਾਂ ਉਪਲਬਧ ਹੈ ਅਤੇ ਯੋਗਾ ਕਰਨ ਲਈ 25 ਲੋਕਾਂ ਦਾ ਸਮੂਹ ਮੌਜੂਦ ਹੈ ਤਾਂ ਪੰਜਾਬ ਸਰਕਾਰ ਲੋਕਾਂ ‘ ਸੀਐਮ ਦੀ ਯੋਗਸ਼ਾਲਾ ’ ਕਰਵਾਉਣ ਲਈ ਉੱਚ ਸਿਖਲਾਈ ਪ੍ਰਾਪਤ ਯੋਗਾ ਇੰਸਟਰਕਟਰ ਭੇਜੇਗੀ।