ਬਰਨਾਲਾ, 26 ਜੁਲਾਈ : ਮਾਰਕੀਟ ਕਮੇਟੀ ਬਰਨਾਲਾ ਵਿਖੇ ਸਟੇਟ ਕੋਆਰਡੀਨੇਟਰ ਸ੍ਰੀ ਅਲੰਕਰ ਸ਼ਰਮਾ ਵੱਲੋਂ ਨੈਸ਼ਨਲ ਐਗਰੀਕਲਚਰਲ ਮਾਰਕੀਟ (ਈ-ਨੈਮ) ਸਬੰਧੀ ਮੰਡੀ ਸਟਾਫ, ਕਿਸਾਨਾਂ, ਵਪਾਰੀਆਂ ਤੇ ਆੜਤੀਆਂ ਨੂੰ ਆਨਲਾਈਨ ਟਰੇਨਿੰਗ ਦਿੱਤੀ ਜਾਵੇਗੀ। ਇਹ ਟਰੇਨਿੰਗ ਮਾਰਕਿਟ ਕਮੇਟੀ ਬਰਨਾਲਾ ਵਿਖੇ ਆਨਲਾਈਨ ਮਾਧਿਅਮ ਰਾਹੀਂ ਮਿਤੀ 28-07-2023 ਅਤੇ ਮਿਤੀ 01-09-2023 ਨੂੰ ਸਵੇਰੇ 11 ਵਜੇ ਤੋਂ 12.30 ਵਜੇ ਤੱਕ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆ ਮਾਰਕਿਟ ਕਮੇਟੀ ਬਰਨਾਲਾ ਦੇ ਸਕੱਤਰ ਸ੍ਰੀ ਕੁਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਟਰੇਨਿੰਗ ਦੌਰਾਨ ਕਿਸ ਤਰਾਂ ਕਿਸਾਨ ਆਪਣੀ ਜਿਣਸ ਨੂੰ ਆਨਲਾਈਨ ਤਰੀਕੇ ਨਾਲ ਈ-ਨੈਮ ਰਾਹੀਂ ਵੇਚ ਕੇ ਜ਼ਿਆਦਾ ਤੋਂ ਜ਼ਿਆਦਾ ਮੁਨਾਫਾ ਕਮਾ ਸਕਦੇ ਹਨ ਅਤੇ ਕਿਸੇ ਵੀ ਮੰਡੀ ਵਿੱਚ ਫਸਲਾਂ ਦੇ ਰੇਟ ਨੂੰ ਵੀ ਆਨਲਾਈਨ ਚੈੱਕ ਕਰ ਸਕਦੇ ਹਨ, ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰੇਨਿੰਗ ਦੌਰਾਨ ਵੱਧ ਤੋਂ ਵੱਧ ਗਿਣਤੀ ਵਿੱਚ ਕਿਸਾਨ, ਆੜਤੀ, ਵਪਾਰੀਆਂ ਤੋਂ ਇਲਾਵਾ ਸਮੂਹ ਸਟਾਫ ਮਾਰਕੀਟ ਕਮੇਟੀ ਬਰਨਾਲਾ ਨੂੰ ਵੀ ਜਾਣਕਾਰੀ ਦਿੱਤੀ ਜਾਵੇਗੀ।