ਮੈਨੂਅਲ ਸਕਵੈਂਜਰ ਐਕਟ ਅਤੇ ਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ ਤਹਿਤ ਮੀਟਿੰਗ ਦਾ ਆਯੋਜਨ

ਫਰੀਦਕੋਟ 9 ਜੁਲਾਈ 2024 : ਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ 1989 ਅਤੇ ਰੀਹੈਬਲੀਟੇਸ਼ਨ ਆਫ ਮੈਨੂੰਅਲ ਸਕਵੈਜਰਜ਼ ਐਕਟ 2013 ਤਹਿਤ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਐਟਰੋਸਿਟੀ ਐਕਟ 1989 ਤਹਿਤ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਐਸ.ਸੀ/ਐਸ.ਟੀ ਐਕਟ ਅਧੀਨ ਦਰਜ ਹੋਏ ਕੇਸਾਂ ਦੀ ਸਮੀਖਿਆ ਕੀਤੀ ਗਈ। ਕਮੇਟੀ ਦੇ ਮੈਂਬਰ ਸਕੱਤਰ ਸ਼੍ਰੀ ਗੁਰਮੀਤ ਸਿੰਘ ਬਰਾੜ੍ਹ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਸ.ਸੀ/ਐਸ.ਟੀ ਐਕਟ ਅਧੀਨ ਕੁੱਲ 11 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋ 05 ਕੇਸ ਪੇਸ਼ ਅਦਾਲਤ, 03 ਕੇਸ ਜੇਰ ਤਫ਼ਤੀਸ਼ ਅਤੇ 02 ਕੇਸ ਕੁਐਸ਼ ਅਤੇ 01 ਕੇਸ ਬਰੀ ਹੈ। 04 ਕੇਸਾਂ ਵਿੱਚ ਪੀੜ੍ਹਤਾਂ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾ ਚੁਕਿਆ ਹੈ। ਗੈਰ ਸਰਕਾਰੀ ਮੈਂਬਰ ਸ਼੍ਰੀ ਕਮਲਜੀਤ ਸਿੰਘ ਐਮ.ਸੀ ਨੇ ਦੱਸਿਆ ਕਿ ਇਹਨਾਂ ਕੇਸਾਂ ਵਿੱਚ ਤਫ਼ਤੀਸ਼ ਬੜ੍ਹੀ ਦੇਰ ਤੋਂ ਮੁਕੰਮਲ ਨਹੀਂ ਹੋਈ ਹੁੰਦੀ ਜਿਸ ਕਰਕੇ ਪੀੜ੍ਹਤਾਂ ਨੂੰ ਸਮੇਂ ਸਿਰ ਇਨਸਾਫ਼  ਨਹੀਂ ਮਿਲਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਵੱਲੋ ਹਾਜਰ ਨੁਮਾਇੰਦੇ ਨੂੰ ਹਦਾਇਤ ਕੀਤੀ ਗਈ ਕਿ ਜਿਹੜੇ ਕੇਸ ਪਿਛਲੇ ਕਾਫੀ ਸਮੇਂ ਤੋ ਪੁਲਿਸ ਵਿਭਾਗ ਪਾਸ ਜੇਰੇ ਤਫ਼ਤੀਸ਼ ਹਨ ,ਅਜਿਹੇ ਕੇਸਾਂ ਦੀ ਤਫ਼ਤੀਸ਼ ਬਿਨਾ ਕਿਸੇ ਹੋਰ ਦੇਰੀ ਦੇ ਮੁਕੰਮਲ ਕੀਤੀ ਜਾਵੇ ਅਤੇ ਐਕਟ ਅਧੀਨ ਦਰਜ ਕੇਸਾਂ ਵਿੱਚ ਐਕਟ ਅਨੁਸਾਰ ਹੀ ਸੈਕਸ਼ਨ/ਸਬ-ਸੈਕਸ਼ਨ ਲਗਾਏ ਜਾਣ ਤਾਂ ਜੋ ਪੀੜ੍ਹਤਾਂ ਨੂੰ ਸਮੇਂ ਸਿਰ ਮੁਆਵਜ਼ਾ ਦਿੱਤਾ ਜਾ ਸਕੇ। ਇਸ ਉਪਰੰਤ ਮੈਨੂਅਲ ਸਕਵੈਂਜਰ ਐਕਟ 2013 ਅਧੀਨ ਬਣਾਈ ਗਈ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਸਫਾਈ ਕਰਮਚਾਰੀਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਪਹਿਲ ਤੇ ਆਧਾਰ ਤੇ ਕੈਂਪ ਲਗਾ ਕਰੇ ਹੱਲ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਸਫਾਈ ਕਰਮਚਾਰੀਆਂ ਅਤੇ ਸੀਵਰੇਜ਼ ਕਰਮਚਾਰੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਸਕਰੀਨ ਚੈਂਬਰ ਬਣਾਉਣ ਅਤੇ ਸਫਾਈ ਕਰਮਚਾਰੀਆਂ ਦੀ ਸਿਹਤ ਦੀ ਚੈਕਅੱਪ ਲਈ ਲਗਾਤਾਰ ਮੈਡੀਕਲ ਕੈਂਪ ਲਗਾਉਣ ਹੈਲਥ ਕਾਰਡ ਬਣਾਉਣ ਅਤੇ ਸਾਰੇ ਸਫਾਈ ਕਰਮਚਾਰੀਆਂ ਦੇ ਬੀਮਾ ਆਦੇਸ਼ ਦਿੱਤੇ।