ਪੀ.ਏ.ਯੂ. ਵੱਲੋਂ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ 18 ਮਾਰਚ ਨੂੰ ਲਗਾਇਆ ਜਾਵੇਗਾ ਕਿਸਾਨ ਮੇਲਾ

ਫ਼ਰੀਦਕੋਟ 01 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 18 ਮਾਰਚ, 2024 ਦਿਨ ਸੋਮਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਡਾ: ਕੁਲਦੀਪ ਸਿੰਘ, ਨਿਰਦੇਸ਼ਕ, ਪੀ.ਏ.ਯੂ ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਦਿੱਤੀ। ਉਨ੍ਹਾਂ ਦੱਸਿਆ ਕਿ  ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ । ਇਸ ਕਿਸਾਨ ਮੇਲੇ ਵਿੱਚ ਖੇਤੀ ਸੰਬੰਧੀ ਪੁਸਤਕਾਂ ਅਤੇ ਖੇਤੀ ਸੰਬੰਧਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ਤੇ ਹੱਲ ਦੱਸੇ ਜਾਣਗੇ । ਉਨ੍ਹਾਂ ਕਿਹਾ ਕਿ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ: ਕੁਲਵੀਰ ਸਿੰਘ ਦੇ ਮੋਬਾਇਲ ਨੰਬਰ 94177-83052, 01639-251244 ਤੇ ਸੰਪਰਕ ਕੀਤਾ ਜਾ ਸਕਦਾ ਹੈ।