ਪੀ.ਏ.ਯੂ. ਵਿਚ ਕਿਸਾਨ ਬੀਬੀਆਂ ਦਾ ਮਾਸਕ ਸਿਖਲਾਈ ਕੈਂਪ ਨੇਪਰੇ ਚੜ੍ਹਿਆ

ਲੁਧਿਆਣਾ 7 ਜੂਨ : ਪੀ.ਏ.ਯੂ. ਕਿਸਾਨ ਕਲੱਬ (ਲੇਡੀਜ ਵਿੰਗ) ਦਾ ਇੱਕ ਰੋਜਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ,ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ| ਇਸ ਮੌਕੇ ਤੇ ਕਿਸਾਨ ਕਲੱਬ (ਲੇਡੀਜ ਵਿੰਗ) ਦੇ ਕੋਆਰਡੀਨੇਟਰ ਡਾ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 65 ਕਿਸਾਨ ਬੀਬੀਆਂ ਨੇ ਭਾਗ ਲਿਆ|  ਇਸ ਮੌਕੇ ਤੇ ਭੋਜਨ ਅਤੇ ਪੋਸ਼ਣ ਵਿਭਾਗ ਦੇ ਮੁਖੀ ਡਾ. ਕਿਰਨ ਗਰੋਵਰ ਨੇ ਦੱਸਿਆ ਕਿ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਜੋ ਕਿ ਹਰ ਸਾਲ 07 ਜੂਨ ਨੂੰ ਮਨਾਇਆ ਜਾਂਦਾ ਹੈ, ਉਸ ਨੂੰ ਮੁੱਖ ਰੱਖਦੇ ਹੋਏ ਉਹਨਾਂ ਨੇ ਅਸੁਰੱਖਿਅਤ ਭੋਜਨ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸੁਰੱਖਿਅਤ ਅਤੇ ਪੋਸ਼ਟਿਕ ਭੋਜਨ ਖਾਣ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ| ਇਸ ਤੋਂ ਇਲਾਵਾ ਉਹਨਾਂ ਦੁਆਰਾ ਗਰਮੀਆਂ ਵਿੱਚ ਆਪਣੀ ਸਿਹਤ ਨੂੰ ਸੁਰੱਖਿਅਤ ਰੱਖਣ ਲਈ ਪੋਸ਼ਟਿਕ ਅਤੇ ਸਹੀ ਮਾਤਰਾ ਵਿੱਚ ਭੋਜਨ ਲੈਣ ਦੇ ਸੁਝਾਅ ਦਿੱਤੇ| ਇਸ ਮੌਕੇ ਤੇ ਭੋਜਨ ਅਤੇ ਪੋਸ਼ਣ ਵਿਭਾਗ ਦੇ ਡਾ. ਸ਼ਰੁਤੀ ਜੈਨ ਨੇ ਵੀ ਮੈਟਾਬਾਲਿਕ ਡਿਸਆਰਡਰ ਤੋਂ ਬਚਣ ਲਈ ਖੁਰਾਕੀ ਪ੍ਰਬੰਧ ਦੇ ਸੁਚੱਜੇ ਢੰਗਾਂ ਬਾਰੇ ਜਾਣਕਾਰੀ ਸਾਂਝੀ ਕੀਤੀ| ਇਸ ਤੋਂ ਇਲਾਵਾ ਭੋਜਨ ਅਤੇ ਪੋਸ਼ਣ ਵਿਭਾਗ ਤੋਂ ਮਿਸ ਟਿੰਮੀ ਸਿੰਗਲਾ, ਡਾਇਟੀਸ਼ੀਅਨ ਕੰਚਨਦੀਪ ਕੌਰ ਅਤੇ ਵਿਦਿਆਰਥੀਆਂ ਨੇ ਆਏ ਹੋਏ ਮੈਂਬਰਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ  ਅਤੇ ਬੋਡੀ ਕੰਪੋਜੀਸ਼ਨ ਦੀ ਜਾਂਚ ਕੀਤੀ ਅਤੇ ਉਹਨਾਂ ਦੀ ਰਿਪੋਰਟ ਦੇ ਆਧਾਰ ਤੇ ਡਾਈਟ ਪਲਾਨ ਚਾਰਟ ਵੀ ਦਿੱਤੇ ਗਏ| ਅੰਤ ਵਿੱਚ ਮੈਡਮ ਕੰਵਲਜੀਤ ਕੌਰ ਨੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਅਤੇ ਸਾਰੀਆਂ ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ|