ਪੀ.ਏ.ਯੂ. ਵਿਚ ਔਰਤਾਂ ਦੇ ਕਿਸਾਨ ਕਲੱਬ ਦਾ ਮਾਸਿਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ

ਲੁਧਿਆਣਾ 5 ਅਪ੍ਰੈਲ : ਪੀ.ਏ.ਯੂ. ਕਿਸਾਨ ਕਲੱਬ (ਲੇਡਿਜ ਵਿੰਗ) ਦਾ ਇੱਕ ਰੋਜਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ| ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ ਵਿੰਗ) ਦੇ ਕੋਆਰਡੀਨੇਟਰ ਡਾ ਰੁਪਿੰਦਰ ਕੌਰ ਨੇ ਦੱਸਿਆ ਕਿ ਇਹ ਕੈਂਪ ਉਚੇਚੇ ਤੌਰ ‘ਤੇ ਵਿਦਿਆਰਥੀਆਂ ਦੇ 10ਵੀਂ ਅਤੇ 12ਵੀਂ ਤੋਂ ਬਾਅਦ ਦਾਖਲੇ ਨਾਲ ਸੰਬੰਧਿਤ ਜਾਣਕਾਰੀ ਦੇਣ ਲਈ ਅਯੋਜਿਤ ਕੀਤਾ ਗਿਆ| ਜਿਸ ਵਿੱਚ 56 ਕਿਸਾਨ ਬੀਬੀਆਂ ਅਤੇ 42 ਸਕੂਲੀ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੇ ਭਾਗ ਲਿਆ| ਉਹਨਾਂ ਦੱਸਿਆ ਕਿ ਇਸ ਮੌਕੇ ਤੇ ਪ੍ਰੋਸੈਸਿੰਗ ਅਤੇ ਫੂਡ ਇੰਜੀਨੀਅਰਿੰਗ ਵਿਭਾਗ ਤੋਂ ਡਾ. ਮਨਪ੍ਰੀਤ ਸੈਣੀ ਨੇ ਅਨਾਜ ਅਤੇ ਬੀਜ ਸਟੋਰ ਕਰਨ ਦੀ ਜਾਣਕਾਰੀ ਸਾਂਝੀ ਕੀਤੀ| ਐਕਸਟੈਂਸ਼ਨ ਐਜੂਕੇਸਨ ਅਤੇ ਕਮਿਊਨੀਕੇਸਨ ਮੈਨੇਜਮੈਂਟ ਵਿਭਾਗ ਤੋਂ  ਡਾ. ਪ੍ਰੀਤੀ ਸ਼ਰਮਾ ਨੇ ਸਕੂਲ ਜਾਣ ਵਾਲੇ ਬੱਚਿਆਂ ਲਈ ਗ੍ਰਹਿ ਵਿਗਿਆਨ ਸਬੰਧੀ ਵੋਕੇਸਨਲ ਅਤੇ ਕਰੀਅਰ ਵਿਕਾਸ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ| ਡਾ. ਪ੍ਰੇਰਨਾ ਕਪਿਲਾ ਨੇ ਯੂਨੀਵਰਸਿਟੀ ਦੇ ਸਾਰੇ ਵੋਕੇਸਨਲ ਅਤੇ ਕਰੀਅਰ ਵਿਕਾਸ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ| ਸਕੂਲ ਆਫ ਆਰਗੈਨਿਕ ਫਾਰਮਿੰਗ ਤੋਂ ਡਾ. ਮਨੀਸ਼ਾ ਠਾਕੁਰ ਨੇ ਘਰੇਲੂ ਬਗੀਚੀ ਬਾਰੇ ਜਾਣਕਾਰੀ ਦਿੱਤੀ ਅਤੇ ਸਬਜੀਆਂ ਦੀ ਜੈਵਿਕ ਢੰਗਾਂ ਰਾਹੀਂ ਪੈਦਾਵਾਰ ਬਾਰੇ ਜਾਗਰੂਕ ਕੀਤਾ| ਡਾ. ਰੁਪਿੰਦਰ ਕੌਰ ਨੇ ਸਕਿੱਲ ਡਿਵੈਲਪਮੈਂਟ ਸੈਟਰ ਦੀਆਂ ਗਤੀਵਿਧੀਆਂ ਸੰਬੰਧੀ ਜਾਗਰੂਕ ਕੀਤਾ| ਅੰਤ ਵਿੱਚ ਮੈਡਮ ਕੰਵਲਜੀਤ ਕੌਰ ਨੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਅਤੇ ਸਾਰੀਆਂ ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ|