- ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣਾ ਮੁੱਖ ਉਦੇਸ਼: ਡਾ ਚੰਦਰ ਸ਼ੇਖਰ ਕੱਕੜ
ਫਾਜ਼ਿਲਕਾ, 5 ਜੁਲਾਈ 2024 : ਜਿਲ੍ਹਾ ਫਾਜਿਲਕਾ ਵਿੱਚ ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣਾ ਅਤੇ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਐਪ੍ਰੋਪ੍ਰੀਏਟ ਅਥਾਰਟੀ ਕਮ ਸਿਵਲ ਸਰਜਨ ਡਾ ਚੰਦਰ ਸ਼ੇਖਰ ਦੀ ਦੇਖ ਰੇਖ ਵਿੱਚ ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਸਮੇਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਅਤੇ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਦੀ ਮੀਟਿੰਗ ਵਿੱਚ ਰੇਡੀਓਲੋਜਿਸਟਾਂ/ਹਸਪਤਾਲਾਂ ਦੇ ਮਾਲਕਾਂ ਵੱਲੋਂ ਕਲੀਨਿਕਾਂ/ਹਸਪਤਾਲਾਂ ਵਿੱਚ ਅਲਟ੍ਰਰਾਸਾਉਂਡ ਕਰਨ ਦੀ ਮੰਨਜੂਰੀ ਲੈਣਾ, ਰਜਿਸ਼ਟ੍ਰੇਸ਼ਨਾਂ ਰੱਦ ਕਰਨ, ਨਵੀਆਂ ਮਸ਼ੀਨਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ, ਅਲਟਰਾ ਸਾਊਂਡ ਸੈਂਟਰਾਂ ਦੀ ਨਿਰੰਤਰ ਇੰਸਪੈਕਸ਼ਨਾਂ ਕਰਨੀਆਂ, ਜਾਗਰੂਕਤਾ ਮੁਹਿੰਮਾਂ ਤੇਜ ਕਰਨ ਅਤੇ ਕਪੈਸਿਟੀ ਬਿੰਲਡਿੰਗ ਵਰਕਸ਼ਾਪ ਕਰਨ ਤੇ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਫੈਸਲੇ ਲਏ ਗਏ। ਡਾ ਚੰਦਰ ਸ਼ੇਖਰ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਜਿਲ੍ਹੇ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸਦਕਾ ਲਿੰਗ ਅਨੁਪਾਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਅਤੇ ਹੋਰ ਸੁਧਾਰ ਲਿਆਉਣ ਲਈ ਉਪਰਾਲੇ ਜਾਰੀ ਹਨ। ਉਹਨਾਂ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਐਕਟ ਦੀਆਂ ਗਾਈਡਲਾਈਨਾਂ ਅਨੁਸਾਰ ਹੀ ਕੰਮ ਕੀਤਾ ਜਾਵੇ, ਐਕਟ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਨੀਲੂ ਚੁੱਘ, ਡਾ ਰਿੰਕੂ ਚਾਵਲਾ, ਡਾ ਵੀਨੂ ਦਾਬੜਾ, ਸ੍ਰੀ ਬੀ.ਐਸ. ਭਾਟੀ ਏ.ਡੀ.ਏ., ਜਿਲ੍ਹਾ ਪ੍ਰੋਗ੍ਰਾਮ ਅਫ਼ਸਰ ਅਤੇ ਸ੍ਰੀ ਸ਼ਸ਼ੀ ਕਾਂਤ ਸਮਾਜ ਸੇਵੀ ਹਾਜ਼ਰ ਸਨ।