
ਸ੍ਰੀ ਮੁਕਤਸਰ ਸਾਹਿਬ, 13 ਮਾਰਚ 2025 : ਸ੍ਰੀ ਗਰੁਤੇਜ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਪਲੇਸਮੈਂਟ ਕਮ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ Ulivo ਕੰਪਨੀ ਵੱਲੋਂ ਨਿਯੋਜਕ ਦੇ ਤੌਰ ਤੇ ਹਿੱਸਾ ਲਿਆ ਗਿਆ ਅਤੇ ਇਸ ਕੈਂਪ ਵਿੱਚ ਕੁੱਲ 23 ਪ੍ਰਾਰਥੀਆਂ ਨੇ ਹਿੱਸਾ ਲਿਆ, ਜਿਸ ਵਿਚੋਂ ਇੰਟਰਵਿਊ ਹੋਣ ਉਪਰੰਤ ਕੁੱਲ 15 ਪ੍ਰਾਰਥੀਆਂ ਨੂੰ ਮੌਕੇ ਤੇ ਸਿਲੈਕਟ ਕੀਤਾ ਗਿਆ। ਉਨ੍ਹਾਂ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਕੈਂਪ ਵਿੱਚ 6 ਪ੍ਰਾਰਥੀਆਂ ਨੂੰ ਸਵੈ-ਰੋਜਗਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਜਿਲ੍ਹੇ ਦੇ ਹੁਨਰਮੰਦ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਕੇ ਕਾਮਯਾਬ ਹੋ ਸਕਣ। ਇਸਦੇ ਨਾਲ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿੱਪ ਸਕੀਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਸਕੀਮ ਰਾਂਹੀ ਜਿਲ੍ਹੇ ਵਿੱਚ ਮੌਜੂਦ 18 ਵਕੈਂਸੀਆਂ ਦਾ ਲਾਭ ਲੈਣ ਲਈ ਮਿਤੀ 30 ਮਾਰਚ 2025 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਵਿਜਿਟ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰਬਰ : 98885-62317 ਤੇ ਸੰਪਰਕ ਕਰ ਸਕਦੇ ਹਨ।