ਫਤਹਿਗੜ੍ਹ ਸਾਹਿਬ, 28 ਅਗਸਤ 2024 : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 29 ਅਗਸਤ ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜਗਾਰ ਅਤੇ ਟ੍ਰੇਨਿੰਗ ਅਫਸਰ ਸ੍ਰੀ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕੈਂਪ ਵਿੱਚ ਬਜਾਜ ਅਲਿਆਂਸ ਅਤੇ ਸੱਤਿਆ ਮਾਈਕਰੋ ਫਾਇਨਾਂਸ ਕੰਪਨੀ ਵੱਲੋਂ ਭਾਗ ਲਿਆ ਜਾਣਾ ਹੈ ਇਨ੍ਹਾਂ ਕੰਪਨੀ ਲਈ ਲੜਕੇ, ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ, ਇਨ੍ਹਾਂ ਕੰਪਨੀ ਵਿੱਚ ਭਾਗ ਲੈਣ ਲਈ ਯੋਗਤਾ ਦਸਵੀ, ਬਾਰਵ੍ਹੀ ਅਤੇ ਗਰੈਜੂਏਸ਼ਨ ਹੈ ਅਤੇ ਉਮਰ^ਹੱਦ 18 ਤੋਂ 35 ਸਾਲ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਲਈ ਇੰਟਰਵਿਊ ਡੀHਸੀ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਦੇ ਕਮਰਾ ਨੰਬਰ 127 ਵਿਖੇ 29 ਅਗਸਤ ਨੂੰ ਸਵੇਰੇ 10:30 ਵਜੇ ਹੋਵੇਗੀ। ਸ੍ਰੀ ਸਿੱਧੂ ਨੇ ਜਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਹੈ ਕਿ ਬਰਾਂਚ ਐਗਜੀਕਿਊਟਿਵ ਦੀਆਂ ਅਸਾਮੀਆਂ ਲਈ (ਸਿਰਫ ਲੜਕੇ) ਬੀ.ਈ., ਬੀਸੀਏ, ਐਮਸੀਏ, ਬੀਐਸਸੀ, ਆਈਟੀ, ਐਮਬੀਏ ਅਤੇ ਬੀਟੈਕ ਹੋਣੀ ਚਾਹੀਦੀ ਹੈ ਅਤੇ ਮਾਰਕੀਟਿੰਗ ਐਗਜੀਕਿਊਟਿਵ ਦੀਆਂ ਅਸਾਮੀਆਂ ਲਈ (ਲੜਕੇ$ਲੜਕੀਆਂ) ਘੱਟੋ ਘੱਟ ਦਸਵੀ ਪਾਸ ਵਿਦਿਆਰਥੀਆਂ ਦੀ ਜ਼ਰੂਰਤ ਹੈ। ਇਸ ਦੇ ਨਾਲ ਹੀ ਪ੍ਰਾਰਥੀਆਂ ਨੂੰ ਕਿਹਾ ਜਾਂਦਾ ਹੈ ਕਿ ਉਹ ਵੱਧ ਤੋਂ ਵੱਧ ਇਸ ਕੈਂਪ ਦਾ ਲਾਭ ਲੈਣ। ਉਹ ਆਪਣੇ ਲੋੜੀਂਦੇ ਸਾਰੇ ਸਰਟੀਫਿਕੇਟ ਨਾਲ ਲੈ ਕੇ ਆਉਣ ਤੇ ਆਪਣਾ ਨਾਮ ਵੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦਰਜ ਕਰਵਾਉਣ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 99156^82436 ਤੇ ਸੰਪਰਕ ਕਰ ਸਕਦੇ ਹੋ ਅਤੇ ਹਰ ਰੋਜ਼ ਨੌਕਰੀਆਂ ਦੀ ਜਾਣਕਾਰੀ ਲਈ ਟੈਲੀਗ੍ਰਾਮ ਚੈਨਲ "DBEE FATEHGARH SAHIB" ਜਾਂ https://t.me/dbeeggsjobs ਜੁਆਇੰਨ ਕਰੋ ਜਾਂ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਕਮਰਾ ਨੰ: 119-ਏ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।