- ਸਾਨੂੰ ਸਾਰਿਆ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਹਰ ਸਮੇਂ ਲੋੜਵੰਦਾਂ ਦੀ ਮਦਦ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ- ਇੰਜ. ਮਨਵਿੰਦਰ ਪਾਲ ਸਿੰਘ
- ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਕੈਂਪ ਦੌਰਾਨ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ
ਮਾਲੇਰਕੋਟਲਾ 24 ਜੁਲਾਈ : ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ ਵੱਲੋਂ ਗੇਰਾ ਆਪਟੀਕਲ ਮਾਲੇਰਕੋਟਲਾ ਦੇ ਸਹਿਯੋਗ ਨਾਲ ਪਾਵਰ ਗਰਿੱਡ ਦੇ ਕਰਮਚਾਰੀਆਂ, ਕੰਟਰੈਕਟ ਵਰਕਰਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਲਈ ਪਾਵਰ ਗਰਿੱਡ ਸਬ ਸਟੇਸ਼ਨ ਲੁਧਿਆਣਾ ਰੋਡ ਮਾਲੇਰਕੋਟਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਗੱਲ ਦੀ ਜਾਣਕਾਰੀ ਡਿਪਟੀ ਜਨਰਲ ਮੈਂ ਨੇ ਜਰ ਇੰਜ. ਮਨਵਿੰਦਰ ਪਾਲ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਇੱਕ ਜ਼ਿੰਮੇਵਾਰ ਕਾਰਪੋਰੇਟ ਹੋਣ ਦੇ ਨਾਤੇ, ਪਾਵਰ ਗਰਿੱਡ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਆਮ ਲੋਕਾਂ ਦੀ ਭਲਾਈ ਲਈ ਢੁਕਵਾਂ ਮੈਡੀਕਲ ਬੁਨਿਆਦੀ ਢਾਂਚਾ , ਸਾਫ਼ ਸੁਥਰਾ ਵਾਤਾਵਰਨ, ਸਿੱਖਿਆ ਅਤੇ ਸੈਨੀਟੇਸ਼ਨ ਆਦਿ ਦੇ ਖੇਤਰ ਵਿੱਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਦੇ ਕੰਮਾਂ ਵਿੱਚ ਆਪਣੀ ਹਿੱਸੇਦਾਰੀ ਲਗਾਤਾਰ ਪਾਉਂਦਾ ਆ ਰਿਹਾ ਹੈ ਤਾਂ ਜੋ ਉੱਥੇ ਦੇ ਲੋਕਾਂ ਨੂੰ ਅਤਿ ਆਧੁਨਿਕ ਬੁਨਿਆਦੀ ਸਫਲਤਾਵਾਂ ਮਿਲ ਸਕਣ ਅਤੇ ਮਿਆਰ ਦੀ ਜ਼ਿੰਦਗੀ ਜੀ ਸਕਣ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੋੜੀਂਦੀਆਂ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਉਪਰਾਲੇ ਲਗਾਤਾਰ ਜਾਰੀ ਹਨ । ਸਾਨੂੰ ਸਾਰਿਆ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਹਰ ਸਮੇਂ ਲੋੜਵੰਦਾਂ ਦੀ ਮਦਦ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ । ਉਨ੍ਹਾਂ ਜ਼ਿਲ੍ਹੇ ਦੇ ਹੋਰ ਉਦਯੋਗਿਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ । ਇਸ ਮੌਕੇ ਡਿਪਟੀ ਮੈਨੇਜਰ ਇੰਜ.ਗਗਨਦੀਪ ਸਿੰਘ , ਅਸਿਸਟੈਂਟ ਮੈਨੇਜਰ ਜੋਯਦੀਪ ਘੋਸ਼ , ਸਾਗਰ ਤੋਂ ਇਲਾਵਾ ਹੋਰ ਅਧਿਕਾਰੀ/ ਕਰਮਚਾਰੀਆਂ ਅਤੇ ਪਤਵੰਤੇ ਮੌਜੂਦ ਸਨ