ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ਤੇ

ਸੁਨਾਮ : ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 28 ਸਤੰਬਰ ਤੇ ਲੈਕਚਰ ਤੇ ਕਵੀ ਦਰਬਾਰ ਸੁਨਾਮ ਊਧਮ ਸਿੰਘ ਵਾਲਾ ਵਿਖੇ ਦਾ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿੱਚ ਕਰਵਾਇਆ ਜਾਵੇਗਾ। ਮੰਚ ਦੇ ਆਗੂ ਪਦਮ ਸ਼ਰਮਾ ਜੀ ਨੇ ਕਿਹਾ ਕਿ ਊਧਮ ਸਿੰਘ ਭਗਤ ਸਿੰਘ ਨੂੰ ਆਪਣਾ ਦੋਸਤ ਦੱਸਦਾ ਸੀ ਇਸ ਗੱਲ ਦਾ ਜ਼ਿਕਰ ਉਸ ਨੇ ਜੇਲ੍ਹ ਵਿਚੋਂ ਆਪਣੇ ਦੋਸਤ ਨੂੰ ਲਿਖਿਆ ਦੋ ਚਿੱਠੀਆਂ ਵਿਚ ਕੀਤਾ ਹੈ। ਮੰਚ ਦੇ ਸਕੱਤਰ ਵਿਸ਼ਵ ਕਾਂਤ ਜੀ ਨੇ ਦੱਸਿਆ ਅਤੇ ਦਾਤਾ ਸਿੰਘ ਨਮੋਲ ਨੇ ਦੱਸਿਆ ਕਿ ਭਗਤ ਸਿੰਘ ਦੀ ਊਧਮ ਸਿੰਘ ਨਾਲ ਸਾਂਝ ਬਾਰੇ ਤੱਥਾਂ ਅਧਾਰਤ ਵਿਸ਼ੇਸ਼ ਲੈਕਚਰ ਪ੍ਰਸਿੱਧ ਖੋਜੀ ਇਤਿਹਾਸਕਾਰ ਰਾਕੇਸ਼ ਕੁਮਾਰ ਜੀ ਦਾ ਹੋਵੇਗਾ। ਬਲਵੀਰ ਚੰਦ ਲੌਂਗੋਵਾਲ ਸ਼ਹੀਦ ਭਗਤ ਸਿੰਘ ਜੀ ਦੀ ਜਿੰਦਗੀ ਤੇ ਵਿਚਾਰਧਾਰਾ ਤੇ ਵਿਚਾਰ ਚਰਚਾ ਕਰਣਗੇ। ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋ ਇੱਕ ਕਵੀ ਦਰਬਾਰ ਵੀ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਇਲਾਕੇ ਦੇ ਮੰਨੇ ਪਰਮੰਨੇ ਕਵੀ ਆਪਣੀਆਂ ਰਚਨਾਵਾਂ ਸਾਂਝੀਆਂ ਕਰਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪ੍ਰਸਿੱਧ ਲੋਕ ਪੱਖੀ ਕਵਿੱਤਰੀ ਤੇ ਅਲੋਚਕ ਡਾ.ਅਰਵਿੰਦਰ ਕੌਰ ਕਾਕੜਾ ਵਿਸ਼ੇਸ਼ ਤੌਰ ਤੇ ਕਵੀ ਦਰਬਾਰ ਵਿੱਚ ਆਪਣੀ ਹਾਜ਼ਰੀ ਲਗਵਾਉਣਗੇ। ਮੰਚ ਆਗੂ ਸੰਜੀਵ ਕੁਮਾਰ ਨੇ ਦੱਸਿਆ ਕਿ ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਤੇ ਚੱਲ ਰਹੀਆਂ ਸਨ, ਉਹ ਮੁਕੰਮਲ ਹੋ ਗਈਆਂ ਹਨ। ਮੰਚ ਦੇ ਆਗੂਆਂ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੰਚ ਵੱਲੋ ਮੰਨਾਏ ਜਾ ਰਹੇ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਦੇ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ।