ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੰਜਾਬ ਸਕਿਲਡ ਮਿਸ਼ਨ ਤਹਿਤ ਕਰਵਾਇਆ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤਸ਼ਾਰ ਗੁਪਤਾ ਆਈ.ਪੀ. ਐਸ.ਐਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ  ਨਸ਼ਿਆਂ ਖਿਲਾਫ ਮੁਹਿੰਮ ਵਿੱਡੀ ਗਈ ਹੈ ਜਿਸ ਦੇ ਚਲਦਿਆਂ ਨਸ਼ਾ ਤਸਕਰਾਂ ਨੂੰ ਫੜ ਕੇ ਉਹਨਾਂ ਖਿਲਾਫ ਬੰਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਹੜੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ, ਉਹਨਾਂ ਨਾਲ ਅਲੱਗ ਅਲੱਗ ਪਿੰਡਾਂ ਵਿੱਚ ਸੈਮੀਨਰ ਲਗਾ ਕੇ ਸਿੱਧਾ ਰਾਬਤਾ ਬਣਾਉਂਦਿਆਂ ਉਹਨਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਜੋ ਨੌਜਵਾਨ ਨਸ਼ਾ ਛੱਡ ਚੁੱਕੇ ਹਨ ਉਹ ਅੱਗੇ ਨਸ਼ੇ ਤੋਂ ਦੂਰ ਰਹਿਣ ਅਲੱਗ ਅਲੱਗ ਪ੍ਰੋਗਰਾਮ ਅਤੇ ਸੈਮੀਨਾਰ ਲਗਾ ਕੇ  ਜਾਗਰੂਕ ਕੀਤਾ ਜਾ ਰਿਹਾ ਨਾਲ ਹੀ ਉਹਨਾਂ ਦੇ ਰੁਜ਼ਗਾਰ ਦੇ ਲਈ ਪੰਜਾਬ ਸਰਕਾਰ ਵੱਲੋਂ  ਪੰਜਾਬ ਸਕਿਲਡ ਡਿਵੈਲਪਮੈਂਟ ਮਿਸ਼ਨ ਤਹਿਤ ਵੱਖ-ਵੱਖ ਖੇਤਰਾਂ ਦੇ ਵਿੱਚ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਜਿਸ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ, ਇਸ ਟਰੇਨਿੰਗ ਸਬੰਧੀ ਇੱਕ ਜਾਗਰੂਕਤਾ ਪ੍ਰੋਗਰਾਮ  ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਯੋਜਿਤ ਕੀਤਾ ਗਿਆ ਇਸ ਪ੍ਰੋਗਰਾਮ ਵਿੱਚ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਅਤੇ ਨਸ਼ਾ ਛੱਡ ਕੇ ਨੌਜਵਾਨਾਂ ਨੇ ਭਾਗ ਲਿਆ। ਜਿਸ ਵਿੱਚ ਸ. ਸਤਨਾਮ ਸਿੰਘ ਡੀ.ਐਸ.ਪੀ ਸਭ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ,  ਸ੍ਰੀ ਰਜੇਸ਼ ਸਨੇਹੀ ਬੱਤਾ ਡੀ.ਐਸ.ਪੀ ਐਨ.ਡੀ.ਪੀ.ਐਸ ਅਤੇ ਪੰਜਾਬ ਸਕਿਲਡ ਡਿਵੈਲਪਮੈਂਟ ਮਿਸ਼ਨ ਦੇ ਇੰਚਾਰਜ ਸ੍ਰੀ ਵਿਜੇ ਸਿੰਘ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਰਜੇਸ਼ ਸਨੇਹੀ ਬੱਤਾ ਅਤੇ ਵਿਜੇ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੀ ਮਦਦ ਨਾਲ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਪੰਜਾਬ ਸਕਿਲਡ ਡਿਵੈਲਪਮੈਂਟ ਮਿਸ਼ਨ ਅਧੀਨ ਸਿੱਖਿਅਤ ਕੀਤਾ ਜਾਵੇਗਾ, ਇਸ ਤੋਂ ਇਲਾਵਾ ਸੀ-ਪਾਈਟ ਕੰਪਨੀ ਵੱਲੋਂ ਰੱਖਿਆ ਫੋਰਸਾਂ ਵਿੱਚ ਭਰਤੀ ਹੋਣ ਸੰਬੰਧੀ ਟ੍ਰੇਨਿੰਗ ਦਿੱਤੀ ਜਾਵੇਗੀ, ਜਿਵੇ ਭਰਤੀ ਹੋਣ ਲਈ ਬਿਨਾਂ ਕਿਸੇ ਖਰਚੇ ਤੋਂ ਨੌਜਵਾਨਾਂ ਨੂੰ ਟਰੈਂਡ ਕੀਤਾ ਜਾਵੇਗਾ ਜੋ ਕਿ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਇਸ ਮੌਕੇ ਉਹਨਾਂ ਵੱਲੋਂ ਨਸ਼ਾ ਛੱਡ ਚੁੱਕੇ ਨੌਜਵਾਨ ਨੂੰ ਅੱਗੇ ਨਸ਼ਾ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।