ਸਰਕਾਰੀ ਦਫ਼ਤਰਾਂ ਵਿੱਚ ਰਿਕਾਰਡ ਦੀ ਸਹੀ ਸੰਭਾਲ ਅਤੇ ਪਾਰਦਰਸ਼ਤਾ ਲੋਕਤੰਤਰ ਦੀ ਮਜ਼ਬੂਤੀ ਲਈ ਅਤਿਅੰਤ ਜ਼ਰੂਰੀ- ਦਲਜੀਤ ਸਿੰਘ ਮਾਂਗਟ

  • ਕਿਹਾ, ਪੜਤਾਲ ਦਾ ਮੁੱਖ ਉਦੇਸ਼ ਪ੍ਰਸ਼ਾਸਨਕ ਕਾਰਜਵਾਹੀਆਂ ਦੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣਾ ਤਾਂ ਜੋ ਲੋਕਾਂ ਨੂੰ ਬਿਹਤਰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ

ਮਾਲੇਰਕੋਟਲਾ 07 ਮਾਰਚ 2025 : ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਹਾਲ ਹੀ ਵਿੱਚ ਸਥਾਨ ਦਫਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਅਤੇ ਉਪ ਮੰਡਲ ਮੈਜਿਸਟਰੇਟ, ਅਮਰਗੜ੍ਹ ਦੇ ਦਫ਼ਤਰੀ ਰਿਕਾਰਡ ਦੀ ਵਿੱਤੀ ਸਾਲ 2024-25 ਲਈ ਪੜਤਾਲ ਕੀਤੀ। ਇਸ ਪੜਤਾਲ ਦਾ ਮੁੱਖ ਉਦੇਸ਼ ਪ੍ਰਸ਼ਾਸਨਕ ਕਾਰਜਵਾਹੀਆਂ ਦੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣਾ ਸੀ, ਤਾਂ ਜੋ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ.ਐਸ.ਤਿੜਕੇ ,ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ. ਸੁਰਿੰਦਰ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗੀ ਬ੍ਰਾਂਚ ਦੇ ਕਰਮਚਾਰੀ ਮੌਜੂਦ ਸਨ । ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਨੇ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੂੰ ਜਿਲੇ ਵਿੱਚ ਪੁਜਣ ਤੇ ਸਲਾਮੀ ਦਿੱਤੀ । ਪੜਤਾਲ ਦੌਰਾਨ, ਕਮਿਸ਼ਨਰ ਮਾਂਗਟ ਦੀ ਅਗਵਾਈ ਹੇਠ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਦਫ਼ਤਰੀ ਰਿਕਾਰਡਾਂ ਦੀ ਸੰਭਾਲ, ਫਾਈਲਾਂ ਦੀ ਰੱਖ-ਰਖਾਵ ਅਤੇ ਕਾਰਜਵਾਹੀ ਦੀ ਸਹੀ ਤਰੀਕੇ ਨਾਲ ਪਾਲਣਾ 'ਤੇ ਖਾਸ ਧਿਆਨ ਦਿੱਤਾ। ਉਨ੍ਹਾਂ ਨੇ ਦਫ਼ਤਰੀ ਸਟਾਫ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਕੰਮ ਦੀ ਸਮੀਖਿਆ ਕੀਤੀ ਅਤੇ ਜਿੰਮੇਵਾਰੀਆਂ ਦੀ ਪੂਰੀ ਨਿਭਾਈ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ 'ਤੇ,  ਮੰਡਲ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਰਿਕਾਰਡ ਦੀ ਸਹੀ ਸੰਭਾਲ ਅਤੇ ਪਾਰਦਰਸ਼ਤਾ ਲੋਕਤੰਤਰ ਦੀ ਮਜ਼ਬੂਤੀ ਲਈ ਅਤਿਅੰਤ ਜ਼ਰੂਰੀ ਹੈ। ਉਨ੍ਹਾਂ ਨੇ ਦਫ਼ਤਰ ਦੇ ਕੰਮ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਪੜਤਾਲਾਂ ਨਾਲ ਪ੍ਰਸ਼ਾਸਨਕ ਕਾਰਜਵਾਹੀਆਂ ਵਿੱਚ ਨਿਰੰਤਰ ਸੁਧਾਰ ਆਉਂਦੇ ਹਨ ਅਤੇ ਲੋਕਾਂ ਦਾ ਵਿਸ਼ਵਾਸ ਵਧਦਾ ਹੈ। ਕਮਿਸ਼ਨਰ ਮਾਂਗਟ ਨੇ ਦਫ਼ਤਰੀ ਸਟਾਫ ਨੂੰ ਨਿਰੰਤਰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਆਗਾਮੀ ਚੁਣੌਤੀਆਂ ਲਈ ਤਿਆਰ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨਕ ਸਧਾਰਾਂ ਨਾਲ ਹੀ ਸਮਾਜਿਕ ਵਿਕਾਸ ਸੰਭਵ ਹੈ ਅਤੇ ਇਸ ਲਈ ਸਾਰੇ ਅਧਿਕਾਰੀਆਂ ਨੂੰ ਆਪਣੀਆਂ ਜਿੰਮੇਵਾਰੀਆਂ ਨੂੰ ਨਿਭਾਉਣ ਵਿੱਚ ਪੂਰੀ ਨਿਸ਼ਠਾ ਦਿਖਾਉਣੀ ਚਾਹੀਦੀ ਹੈ। ਇਸ ਪੜਤਾਲ ਨਾਲ ਦਫ਼ਤਰੀ ਕੰਮਕਾਜ ਵਿੱਚ ਹੋਰ ਸੁਧਾਰ ਦੀ ਉਮੀਦ ਹੈ, ਜਿਸ ਨਾਲ ਮਾਲੇਰਕੋਟਲਾ ਖੇਤਰ ਦੇ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਮਿਲਣਗੀਆਂ ਅਤੇ ਪ੍ਰਸ਼ਾਸਨ 'ਤੇ ਉਨ੍ਹਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।