ਸ੍ਰੀ ਅਨੰਦਪੁਰ ਸਾਹਿਬ, 11 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਤੇ ਗ੍ਰੰਟੀਆਂ ਪੂਰੀਆਂ ਕਰ ਰਹੀ ਹੈ। ਇੱਕ ਇਤਿਹਾਸਕ ਫੈਸਲਾ ਲੈਦੇ ਹੋਏ ਮੰਤਰੀ ਮੰਡਲ ਨੇ 14239 ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਹੈ, ਅਜਿਹੇ ਹੋਰ ਫੈਸਲੇ ਲੋਕਹਿੱਤ ਵਿੱਚ ਨਿਰੰਤਰ ਲਏ ਜਾਣਗੇ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾ ਸੁਣਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ 15 ਮਹੀਨੇ ਪਹਿਲਾ ਉਲੀਕਿਆ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ ਵਿਚ ਨਿਰੰਤਰ ਜਾਰੀ ਹੈ। ਪੰਜਾਬ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਸੁਰੂਆਤ ਕੀਤੀ ਹੈ, ਜਿਸ ਨਾਲ ਸੂਬੇ ਦੇ ਹਰ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕਹਿੱਤ ਦੇ ਵੱਡੇ ਫੈਸਲੇ ਲਏ ਜਾ ਰਹੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਮਜਬੂਤ ਸਿੱਖਿਆ ਦਾ ਢਾਂਚਾ ਤਿਆਰ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਸੁਧਾਰ ਦੀ ਦਿਸ਼ਾ ਵਿੱਚ ਜਿਕਰਯੋਗ ਕਦਮ ਚੁੱਕੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਾਡੇ ਭਵਿੱਖ ਦੇ ਰਾਸ਼ਟਰ ਨਿਰਮਾਤਾ ਅਧਿਆਪਕ ਹਨ, ਜਿਨ੍ਹਾਂ ਨੂੰ ਨਿਰੰਤਰ ਰੈਗੂਲਰ ਕਰਨ ਪ੍ਰਕੀਰਿਆ ਜਾਰੀ ਹੈ। ਇਸ ਤੋ ਪਹਿਲਾ 5 ਸਤੰਬਰ 2022 ਨੂੰ ਵਿਰਾਸਤ ਏ ਖਾਲਸਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਹਜ਼ਾਰਾ ਅਧਿਆਪਕ ਰੈਗੂਲਰ ਕੀਤੇ ਸਨ। ਸਾਡੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਤਰਜ ਤੇ ਪੰਜਾਬ ਵਿੱਚ ਖੋਲ੍ਹੇ ਆਮ ਆਦਮੀ ਕਲੀਨਿਕ ਬਹੁਤ ਹੀ ਸਫਲਤਾਪੂਰਵਕ ਕੰਮ ਕਰ ਰਹੇ ਹਨ। ਗੰਭੀਰਪੁਰ ਵਿੱਚ ਲੋਕਾਂ ਦੀਆਂ ਮੁਸ਼ਕਿਲਾ ਸੁਣਨ ਮੌਕੇ ਹਰਜੋਤ ਬੈਂਸ ਨੇ ਕਿਹਾ ਕਿ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ, ਭ੍ਰਿਸ਼ਟਾਚਾਰ ਨੂੰ ਨਕੇਲ ਪਈ ਹੈ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਲੋਕਾਂ ਦੀਆਂ ਮੁਸ਼ਕਿਲਾਂ ਬਿਨਾ ਭੇਦਭਾਵ ਹੱਲ ਕਰ ਰਹੇ ਹਨ। ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾ ਹੱਲ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਯਮਾਂ ਅਨੁਸਾਰ ਸਾਰੀਆਂ ਸਮੱਸਿਆਵਾਂ ਸਮਾਬੱਧ ਹੱਲ ਹੋਣ, ਲੋਕਾਂ ਨੂੰ ਦਫਤਰਾਂ ਵਿੱਚ ਖੱਜਲ ਖੁਆਰੀ ਨਾ ਹੋਵੇ, ਸਾਡੀ ਸਰਕਾਰ ਦਾ ਆਮ ਲੋਕਾਂ ਤੱਕ ਸੁਨੇਹਾ ਪਹੁੰਚ ਰਿਹਾ ਹੈ ਜਿਸ ਨਾਲ ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਵਾਤਾਵਰਣ ਨਜ਼ਰ ਆ ਰਿਹਾ ਹੈ।