- ਚਾਹਵਾਨ ਜਲਦੀ ਤੋਂ ਜਲਦੀ ਜਰੂਰੀ ਦਸਤਾਵੇਜਾਂ ਸਮੇਤ ਕੈਂਪ ਰਿਪੋਰਟ ਕਰਨ-ਦਵਿੰਦਰ ਪਾਲ ਸਿੰਘ
ਮੋਗਾ, 14 ਜੂਨ : ਸੀ-ਪਾਈਟ ਕੈਂਪ, ਹਕੂਮਤ ਸਿੰਘ ਫਿਰੋਜ਼ਪੁਰ ਦੇ ਕੈਂਪ ਇੰਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਜੋ ਯੁਵਕ ਫੌਜ ਦੀ ਮਿਤੀ 17 ਅਪ੍ਰੈਲ 2023 ਨੂੰ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ, ਉਨ੍ਹਾਂ ਯੁਵਕਾਂ ਦੀ ਸਰੀਰਿਕ ਪ੍ਰੀਖਿਆ ਦੀ ਤਿਆਰੀ 24 ਮਈ 2023 ਤੋਂ ਸ਼ੁਰੂ ਹੋ ਚੁੱਕੀ ਹੈ। ਸਰੀਰਿਕ ਪ੍ਰੀਖਿਆ ਦੀ ਤਿਆਰੀ ਕਰਨ ਦੇ ਲਈ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸਵੇਰੇ 7:30 ਵਜੇ ਤੋਂ 11 ਵਜੇ ਤੱਕ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਆਪਣੇ ਜਰੂਰੀ ਦਸਤਾਵੇਜ਼ ਲੈ ਕੇ ਰਿਪੋਰਟ ਕਰਨ। ਇਨ੍ਹਾਂ ਜਰੂਰੀ ਦਸਤਾਵੇਜ਼ਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਦੀ ਇੱਕ ਕਾਪੀ, ਰਿਜ਼ਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਰਿਹਾਇਸ਼ ਸਰਟੀਫਿਕੇਟ ਦੀ ਫੋਟੋ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਚਾਲੂ ਬੈਂਕ ਖਾਤੇ ਦੀ ਫੋਟੋ ਕਾਪੀ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ ਸ਼ਾਮਿਲ ਹਨ। ਇਸ ਤੋਂ ਇਲਾਵਾ ਇੱਕ ਕਾਪੀ, ਇੱਕ ਪੈਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਵੀ ਲਿਆਉਣਾ ਲਾਜ਼ਮੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ। ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਿਕ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਇਹ ਵੀ ਜਿਕਰਯੋਗ ਹੈ ਕਿ ਵਧੇਰੇ ਜਾਣਕਾਰੀ ਲਈ 83601-63527 ਅਤੇ 94638-31615 ਨੰਬਰਾਂ ਉੱਪਰ ਸੰਪਕਰ ਵੀ ਕੀਤਾ ਜਾ ਸਕਦਾ ਹੈ।