ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਫ਼ਰੀਦਕੋਟ 21 ਫ਼ਰਵਰੀ : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਅਗਨੀਵੀਰ ਫੌਜ ਦੀਆਂ ਭਰਤੀ ਰੈਲੀ ਦਾ ਕੰਪਿਊਟਰ ਦੇ ਆਧਾਰ ਤੇ ਲਿਖਤੀ ਪੇਪਰ ਜੋ ਕਿ 22 ਅਪ੍ਰੈਲ 2024 ਨੂੰ ਹੋ ਰਿਹਾ ਹੈ, ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਕੰਪਿਊਟਰ  ਤੇ  26 ਫ਼ਰਵਰੀ 2024 ਤੋਂ ਸ਼ੁਰੂ ਕਰਵਾਈ ਜਾ ਰਹੀ ਹੈ। ਆਨ ਲਾਈਨ  ਰਜਿਸਟਰੇਸ਼ਨ  22 ਮਾਰਚ 2024 ਤੱਕ www.joinindianarmy.nic.in  ਤੇ ਕਰਵਾਈ ਜਾ ਸਕਦੀ ਹੈ। ਜਿਹੜੇ ਨੌਜਵਾਨ ਆਈ.ਟੀ.ਆਈ. ਪਾਸ ਹਨ ਉਨ੍ਹਾਂ ਨੂੰ ਵਿਸ਼ੇਸ ਛੋਟ ਦਿੱਤੀ ਜਾਵੇਗੀ। ਦਿੱਤੀ ਜਾਣ ਵਾਲੀ ਛੋਟ ਦਾ ਵੇਰਵਾ ਉੱਕਤ ਵੈਬਸਾਈਟ ’ਤੇ ਚੈੱਕ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ,  ਅਤੇ ਮੋਗਾ ਜ਼ਿਲ੍ਹੇ ਦੇ ਨੌਜਵਾਨ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਅਤੇ ਜਿਨ੍ਹਾਂ ਯੁਵਕਾਂ ਨੇ ਆਨਲਾਈਨ ਰਜਿਸਟਰੇਸ਼ਨ ਕਰਵਾ ਲਈ ਹੈ ਉਹ ਜਲਦੀ ਤੋਂ ਜਲਦੀ ਕੈਂਪ ਵਿੱਚ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਆਈ.ਟੀ.ਆਈ. ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ, ਆਈ.ਟੀ.ਆਈ. ਪਾਸ ਜਾਂ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ (ਖਾਤਾ ਚਾਲੂ ਹਾਲਤ ਵਿੱਚ ਹੋਵੇ) ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਉਮਰ 171/2 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ। ਆਈ.ਟੀ.ਆਈ. ਪਾਸ ਯੁਵਕਾਂ ਦੀ ਉਮਰ ਅਤੇ ਪਾਸ ਅੰਕਾਂ ਦੀ ਫੀਸਦੀ www.joinindianarmy.nic.in ਵੈਬਸਾਈਟ ‘ਤੇ ਚੈਕ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/- ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 78891-75575 ਅਤੇ 98777-12697 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।