ਮੋਹਾਲੀ, 11 ਜਨਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਡਾ. ਯੋਗਰਾਜ ਨੇ ਅੱਜ ਆਪਣਾ ਅਸਤੀਫਾ ਸਰਕਾਰ ਨੂੰ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਬਦਲਣ ਤੋਂ ਬਾਅਦ ਕਈ ਬੋਰਡਾਂ ਦੇ ਚੇਅਰਮੈਨ ਨੇ ਆਪਣੇ ਅਸਤੀਫੇ ਦੇ ਦਿੱਤੇ ਸਨ। ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਆਪਣੇ ਅਹੁਦੇ ਉਤੇ ਕੰਮ ਕਰ ਰਿਹਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੋਰਡ ਦੇ ਚੇਅਰਮੈਨ ਸਰਕਾਰ ਦੇ ਹੁਕਮਾਂ ਤੱਕ ਆਪਣਾ ਕੰਮ ਜਾਰੀ ਰੱਖਣਗੇ।