ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਝਾਕੀਆਂ ਦਾ ਫ਼ਰੀਦਕੋਟ ਵਿਖੇ ਸ਼ਾਨਦਾਰ ਸਵਾਗਤ

  • ਪੰਜਾਬ ਸਰਕਾਰ ਵੱਲੋਂ ਝਾਕੀਆਂ ਨੂੰ ਪੰਜਾਬ ਵਾਸੀਆਂ ਨੂੰ ਦਿਖਾਉਣ ਦਾ ਉਪਰਾਲਾ ਸ਼ਲਾਘਾਯੋਗ : ਐਮ.ਐਲ.ਏ ਸੇਖੋਂ

ਫ਼ਰੀਦਕੋਟ 15 ਫ਼ਰਵਰੀ : ‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ,  ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ 3 ਝਾਕੀਆਂ ਦਾ ਅੱਜ ਫ਼ਰੀਦਕੋਟ ਵਿਖੇ ਪਹੁੰਚਣ ਤੇ ਐਮ.ਐਲ.ਏ. ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਵਿਚ ਜ਼ਿਲ੍ਹਾ ਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।