- 9 ਸਤੰਬਰ ਨੂੰ ਜ਼ਿਲ੍ਹਾ ਬਰਨਾਲਾ ਵਿਖੇ ਲਾਈ ਜਾਵੇਗੀ ਕੌਮੀ ਲੋਕ ਅਦਾਲਤ
ਬਰਨਾਲਾ, 28 ਜੁਲਾਈ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਸ਼੍ਰੀ ਬੀ.ਬੀ.ਐੱਸ. ਤੇਜ਼ੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਬੀਤੀ ਤਿਮਾਹੀ ਦੌਰਾਨ 128 ਲੋੜਵੰਦ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਅਦਾਲਤੀ ਕੇਸਾਂ ਦੀ ਪੈਰਵਾਈ ਕਰਨ ਲਈ ਵਕੀਲ ਮੁਹੱਈਆਂ ਕਰਵਾਏ ਗਏ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ 284 ਸੈਮੀਨਾਰ/ਵੈਬੀਨਾਰਾਂ ਦਾ ਆਯੋਜਨ ਕੀਤਾ ਗਿਆ ਅਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ, ਵਿਚੋਲਗੀ ਕੇਂਦਰ, ਲੋਕ ਅਦਾਲਤਾਂ ਦੇ ਲਾਭ ਆਦਿ ਬਾਰੇ ਜਗਰੂਕ ਕੀਤਾ ਗਿਆ ਜਿਸ ਨਾਲ ਤਕਰੀਬਨ 13200 ਲੋਕਾਂ ਨੂੰ ਫਾਇਦਾ ਮਿਲਿਆ। ਇਸ ਤੋਂ ਇਲਾਵਾਂ ਉਨ੍ਹਾਂ ਦੱਸਿਆ ਕਿ ਮਿਤੀ 13.05.2023 ਨੂੰ ਲਗਾਈ ਗਈ ਕੌਮੀ ਲੋਕ ਅਦਾਲਤ ਵਿੱਚ 4113 ਕੇਸ ਲਗਾਏ ਗਏ ਅਤੇ 2560 ਕੇਸਾਂ ਦਾ ਨਿਪਟਾਰਾ ਕੀਤਾ ਅਤੇ ਤਕਰੀਬਨ 12 ਕਰੋੜ ਦੇ ਐਵਾਰਡ ਪਾਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮਿਤੀ 9 ਸਤੰਬਰ 2023 ਨੂੰ ਜ਼ਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਪ੍ਰੀ ਲੀਟੀਗੇਟਿਵ ਅਤੇ ਪੈਡਿੰਗ ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਸਮਝੌਤਾ ਕਰਵਾਇਆ ਜਾਵੇਗਾ। ਸ਼੍ਰੀ ਬੀ.ਬੀ.ਐੱਸ. ਤੇਜ਼ੀ ਨੇ ਦੱਸਿਆ ਕਿ ਅਗਸਤ ਮਹੀਨੇ ਵਿੱਚ ਜੰਗਲਾਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਰੁੱਖ ਲਗਾਓ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਜ਼ਿਲ੍ਹਾ ਬਰਨਾਲਾ ਦੀਆਂ ਵੱਖ ਵੱਖ ਥਾਵਾਂ 'ਤੇ ਤਕਰੀਬਨ 500 ਬੂਟੇ ਲਗਾਏ ਜਾਣੇ ਹਨ। ਉਨ੍ਹਾਂ ਜਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਮੀਟਿੰਗ ਵਿੱਚ ਸ਼੍ਰੀ ਦਵਿੰਦਰ ਕੁਮਾਰ ਗੁਪਤਾ ਮਾਣਯੋਗ ਵਧੀਕ ਜ਼ਿਲਾ ਅਤੇ ਸੈਸ਼ਨਜ ਜੱਜ, ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ, ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਸਿਵਲ ਜੱਜ (ਸ.ਡ.), ਸ਼੍ਰੀ ਮੁਨੀਸ਼ ਗਰਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਸ਼੍ਰੀ ਗੁਰਬੀਰ ਸਿੰਘ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ, ਸ਼੍ਰੀ ਰਮਨੀਸ਼ ਚੌਧਰੀ ਐੱਸ.ਪੀ. (ਡੀ), ਬਰਨਾਲਾ, ਸ਼੍ਰੀ ਗਗਨਦੀਪ ਭਾਰਦਵਾਜ਼ ਜ਼ਿਲ੍ਹਾ ਅਟਾਰਨੀ, ਸ਼੍ਰੀ ਨੀਤਿਨ ਬਾਂਸਲ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਸ਼੍ਰੀ ਕੁਲਵਿੰਦਰ ਸਿੰਘ ਸੁਪਰਡੰਟ ਜ਼ਿਲ੍ਹਾ ਜੇਲ੍ਹ ਬਰਨਾਲਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਾਹਿਬਾਨ ਨੇ ਸ਼ਮੂਲੀਅਤ ਕੀਤੀ।