ਮੋਦੀ ਕੈਬਨਿਟ 'ਚ ਰਵਨੀਤ ਬਿੱਟੂ ਨੇ ਰਾਜ ਮੰਤਰੀ ਵਜੋਂ ਚੁੱਕੀ ਸਹੁੰ

ਲੁਧਿਆਣਾ , 9 ਜੂਨ : ਲੁਧਿਆਣਾ ਤੋਂ ਲੋਕ ਸਭਾ ਚੋਣਾਂ ਹਾਰਨ ਦੇ ਬਾਵਜੂਦ ਕਾਂਗਰਸ ਛੱਡ ਬੀਜੇਪੀ ‘ਚ ਗਏ ਰਵਨੀਤ ਸਿੰਘ ਬਿੱਟੂ ਨੇ ਵੀ ਮੋਦੀ ਕੈਬਨਿਟ ਵਿੱਚ ਰਾਜ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਮੇਰੇ ਲਈ ਇਹ ਵੱਡੀ ਗੱਲ ਹੈ ਕਿ ਚੋਣ ਹਾਰਨ ਦੇ ਬਾਵਜੂਦ ਮੈਨੂੰ ਕੈਬਨਿਟ ਵਿੱਚ ਚੁਣਿਆ ਗਿਆ। ਇਸ ਵਾਰ ਪੰਜਾਬ ਨੂੰ ਪਹਿਲ ਦਿੱਤੀ ਗਈ ਹੈ। ਬਿੱਟੂ ਨੇ ਅੱਗੇ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਭਾਜਪਾ ਲਈ ਮੈਦਾਨ ਤਿਆਰ ਕਰਨਗੇ। ਬਿੱਟੂ ਨੇ ਕਿਹਾ ਕਿ ਦੋ ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਸੀ। ਬਿੱਟੂ ਨੇ 'ਆਪ' ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ‘ਆਪ’ ਕੀ ਕੰਮ ਕਰ ਰਹੀ ਹੈ, ਇਹ ਸਭ ਨੂੰ ਪਤਾ ਹੈ। ਹੁਣ ਲੋਕਾਂ ਕੋਲ ਇੱਕ ਹੀ ਵਿਕਲਪ ਹੈ, ਉਹ ਹੈ ਭਾਜਪਾ। ਬਿੱਟੂ ਨੇ ਕਿਹਾ ਕਿ ਜੇਕਰ ਮੌਕਾ ਦਿੱਤਾ ਗਿਆ ਤਾਂ ਮੈਂ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹਾਂਗਾ।