- ਪਲੇਸਮੈਂਟ ਡਰਾਈਵ ਵਿੱਚ 300 ਨੌਜਵਾਨਾਂ ਨੇ ਦਿੱਤੀ ਇੰਟਰਵਿਊ
ਫ਼ਤਹਿਗੜ੍ਹ ਸਾਹਿਬ, 08 ਜੂਨ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰੀ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 300 ਨੌਜਵਾਨਾਂ ਨੇ ਇੰਟਰਵਿਊ ਦਿੱਤੀ। ਇਸ ਪਲੇਸਮੈਂਟ ਕੈਂਪ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਅਭਿਸ਼ੇਕ ਸ਼ਰਮਾ ਨੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਰੋਜ਼ਗਾਰ ਹਾਸਲ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਡਰਾਈਵ ਵਿੱਚ ਵੱਖ-ਵੱਖ ਨਾਮੀ ਪ੍ਰਾਈਵੇਟ ਕੰਪਨੀਆਂ ਜਿਵੇਂ ਕਿ ਆਈ.ਸੀ.ਆਈ.ਸੀ.ਆਈ. ਬੈਂਕ, ਐਕਸਿਸ ਬੈਂਕ, ਐਚ.ਡੀ.ਐਫ.ਸੀ. ਲਾਇਫ, ਐਸ.ਬੀ.ਆਈ. ਲਾਇਫ, ਫਲਿੱਪਕਾਰਟ ਅਤੇ ਅਜ਼ਾਇਲ ਹਰਬਲ ਲਾਈਫ ਆਦਿ ਨੇ ਭਾਗ ਲਿਆ। ਇਨ੍ਹਾਂ ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਦਸਵੀਂ, ਬਾਰਵੀਂ, ਆਈ.ਟੀ.ਆਈ. ਅਤੇ ਗਰੈਜੁਏਸ਼ਨ ਪਾਸ 300 ਉਮੀਦਵਾਰਾਂ ਨਾਲ ਇੰਟਰਵਿਊ ਕੀਤੀ