ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਲੁੱਟ ਦਾ ਮਾਮਲਾ, ਦੋ ਗ੍ਰਿਫਤਾਰ

ਲੁਧਿਆਣਾ : ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ਦੇ ਵਿੱਚ ਬੀਤੇ ਦਿਨੀਂ ਭਾਜਪਾ ਦੇ ਆਗੂ ਦੇ ਪਟਰੋਲ ਪੰਪ ਤੇ ਲੁੱਟ ਅਤੇ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਦੋ ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ, ਸੀਸੀਟੀਵੀ ਫੁਟੇਜ ਵਿੱਚ ਇੱਕ ਏ ਟੀ ਐਮ ਤੇ ਮੁਲਜ਼ਮ ਹਥਿਆਰਾਂ ਦੇ ਨਾਲ ਨਜ਼ਰ ਆ ਰਹੇ ਹਨ। ਪਹਿਚਾਣ ਹੋ ਜਾਣ ਤੇ ਮੁਲਜ਼ਮਾਂ ਵੱਲੋਂ ਮੌਕੇ ਤੇ ਪਹੁੰਚੀ ਪੁਲਿਸ ਤੇ ਹਮਲਾ ਵੀ ਕੀਤਾ ਗਿਆ ਸੀ ਚਾਕੂ ਦੇ ਨਾਲ ਪੁਲਿਸ ਤੇ ਵਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਇਹਨਾਂ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ ਅਤੇ ਅੱਜ ਪੁਲੀਸ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਵਿਚੋਂ ਮੁੱਖ ਮੁਲਜ਼ਮ ਉਦੇ ਰਾਜ ਗਰੇਵਾਲ ਹਮਲੇ ਦੀ ਸ਼ਿਕਾਇਤ ਕਰਨ ਵਾਲੇ ਭਾਜਪਾ ਆਗੂ ਦਾ ਹੀ ਬੇਦਖਲ ਬੇਟਾ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਨੇ ਇਸ ਸਬੰਧੀ ਪੁਸ਼ਟੀ ਕਰਦਿਆਂ ਕਿਹਾ ਕਿ ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਦੋ ਮੁਲਜ਼ਮ ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਹਨ ਮੁਲਜ਼ਮ ਦਾ ਤਾਂ ਕਿਸੇ ਸਿਆਸੀ ਪਾਰਟੀ ਦੇ ਨਾਲ ਕੋਈ ਸਬੰਧ ਨਹੀਂ ਹੈ ਪਰ ਉਸ ਦੇ ਪਿਤਾ ਦਾ ਜ਼ਰੂਰ ਰਿਹਾ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਸਿਆਸੀ ਪਾਰਟੀ ਦਾ ਨਾ ਕੋਈ ਲੈਣਾ ਦੇਣਾ ਨਹੀਂ ਹੈ ਜੇਕਰ ਕੋਈ ਵੀ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਹ ਸਲਾਖਾ ਪਿੱਛੇ ਹੀ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ  ਮੁਲਜ਼ਮਾ ਦਾ ਰਿਮਾਂਡ ਹਾਸਲ ਕੋਸ਼ਿਸ਼ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਉਧਰ ਦੂਜੇ ਪਾਸੇ ਭਾਜਪਾ ਦੇ ਆਗੂ ਵੱਲੋਂ ਇਸ ਪੂਰੇ ਮਾਮਲੇ ਤੇ ਆਪਣਾ ਸਪੱਸ਼ਟੀਕਰਨ ਵੀ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਹੈ ਕਿ ਬੇਟੇ ਨੂੰ ਅਤੇ ਉਸ ਦੀ ਮਾਤਾ ਨੂੰ 2015 ਦੇ ਵਿੱਚ ਵੀ ਉਹਨਾਂ ਵੱਲੋਂ ਬੇਦਖਲ ਕਰ ਦਿੱਤਾ ਗਿਆ ਸੀ ਅਤੇ ਇਸ ਦੀ ਅਖ਼ਬਾਰ ਦੀ ਕਟਿੰਗ ਵੀ ਉਨ੍ਹਾਂ ਨਾਲ ਭੇਜੀ ਹੈ