ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਤਹਿਤ ਵਾਈ ਐੱਸ ਜੈਨ ਨੈਕਸਟ ਸਕੂਲ ਵਿੱਚ ਲਗਾਏ ਗਏ ਪੌਦੇ

ਬਰਨਾਲਾ, 12 ਸਤੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ ਏ ਐੱਸ ਨਗਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ੍ਰੀ ਬੀ ਬੀ ਐੱਸ ਤੇਜੀ ਦੀ ਅਗਵਾਈ ਹੇਠ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਵਾਈ ਐੱਸ ਜੈਨ ਨੈਕਸਟ ਸਕੂਲ, ਬਰਨਾਲਾ ਵਿਖੇ ਵਣ ਵਿਭਾਗ, ਬਰਨਾਲਾ ਦੇ ਸਹਿਯੋਗ ਨਾਲ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਦੇ ਤਹਿਤ ਪੌਦੇ ਲਗਾਏ ਗਏ। ਇਸ ਮੌਕੇ ਤੇ ਪ੍ਰਿੰਸੀਪਲ ਵਾਈ ਐੱਸ ਜੈਨਨੈਕਸਟ ਸਕੂਲ, ਮਿਸ ਪੂਜਾ ਵਰਮਾ ਅਤੇ ਪ੍ਰਿੰਸੀਪਲ ਵਾਈ ਐੱਸ ਸਕੂਲ, ਮਿਸ ਬਿਮੀ ਪੁਰੀ ਵੱਲੋਂ ਵੀ ਪੌਦੇ ਲਗਾਏ ਗਏ। ਇਸ ਮੌਕੇ 'ਤੇ ਬੋਲਦਿਆਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਵਿਸ਼ਵ ਦੇ ਵੱਧ ਰਹੇ ਤਾਪਮਾਨ ਨੂੰ ਰੋਕਣ ਲਾਇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ 'ਤੇ ਲਗਭਗ 25 ਤੋ 30 ਵੱਖ ਵੱਖ ਫਲਦਾਰ ਅਤੇ ਛਾਂ ਦਾਰ ਬੂਟੇ ਲਗਾਏ ਗਏ। ਇਸ ਮੌਕੇ 'ਤੇ ਮਾਨਯੋਗ ਸਕੱਤਰ ਸਾਹਿਬ ਵੱਲੋਂ ਅਧਿਆਪਕਾਂ ਨਾਲ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ।