ਸ਼੍ਰੋਮਣੀ ਅਕਾਲੀ ਦਲ ਆਪਣੇ ਪੰਥ, ਪੰਜਾਬ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਸਿਧਾਂਤਾਂ ਦੀ ਕੀਮਤ ਉੱਪਰ ਕਿਸੇ ਵੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਕਰੇਗਾ : ਢੀਂਡਸਾ 

ਮਲੇਰਕੋਟਲਾ, 28 ਮਾਰਚ : ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਗੱਠਜੋੜ ਸਬੰਧੀ ਚੱਲ ਰਹੀਆਂ ਖੁੰਡ ਚਰਚਾਵਾਂ ਦੌਰਾਨ ਸਾਬਕਾ ਵਿਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮਲੇਰਕੋਟਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਪੰਥ, ਪੰਜਾਬ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਸਿਧਾਂਤਾਂ ਦੀ ਕੀਮਤ ਉੱਪਰ ਕਿਸੇ ਵੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਸੱਤ੍ਹਾ ਜਾਂ ਕੁਰਸੀ ਨਾਲੋਂ ਪੰਜਾਬ ਤੇ ਪੰਥ ਦੇ ਹਿੱਤ ਸਭ ਤੋਂ ਵੱਧ ਪਿਆਰੇ ਹਨ ਅਤੇ ਕਿਸੇ ਵੀ ਸਿਆਸੀ ਧਿਰ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤੇ ਤੋ ਪਹਿਲਾਂ ਅਕਾਲੀ ਦਲ ਦੀ ਕੌਰ ਕਮੇਟੀ ਦੁਆਰਾ ਪਾਸ ਕੀਤੇ ਮਤਿਆਂ ਨੂੰ ਪ੍ਰਵਾਨ ਕਰਨਾ ਲਾਜ਼ਮੀ ਹੈ। ਉਨ੍ਹਾਂ ਦਿੜ੍ਹਬਾ ਅਤੇ ਸੁਨਾਮ ਅੰਦਰ ਜ਼ਹਿਰੀਲੀ ਸ਼ਰਾਬ ਨਾਲ ਹੋਈ 21 ਵਿਅਕਤੀਆਂ ਦੀ ਮੌਤ ਨੂੰ ਸਰਕਾਰ ਅਤੇ ਅਫ਼ਸਰਸ਼ਾਹੀ ਦੀ ਮਿਲੀਭੁਗਤ ਨਾਲ ਹੋਏ ਦਰਦਨਾਕ ਕਤਲ ਦੱਸਦਿਆਂ ਸ੍ਰੀ ਢੀਂਡਸਾ ਨੇ ਕਿਹਾ ਮੁੱਖ ਮੰਤਰੀ ਅਤੇ ਆਬਕਾਰੀ ਮੰਤਰੀ ਦੇ ਇਲਾਕੇ ਅੰਦਰ ਗ਼ੈਰਕਾਨੂੰਨੀ ਸ਼ਰਾਬ ਦੀ ਵਿਕਰੀ ਸਰਕਾਰ ਤੇ ਅਫ਼ਸਰਸ਼ਾਹੀ ਦੀ ਮਿਲੀਭੁਗਤ ਬਗੈਰ ਨਹੀਂ ਹੋ ਸਕਦੀ ਅਤੇ ਇਨ੍ਹਾਂ ਕਤਲਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸਿੱਧੀ ਜ਼ਿੰਮੇਵਾਰ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਅਤੇ ਅਫ਼ਸਰਸ਼ਾਹੀ ਨਾਲ ਸਬੰਧਤ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕਰ ਕੇ ਪੀੜਤ ਪਰਿਵਾਰਾਂ ਨੂੰ 25-25 ਲੱਖ ਦੀ ਵਿੱਤੀ ਮਦਦ ਅਤੇ ਪਰਿਵਾਰਾਂ ਦੇ ਇਕ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਪਹਿਲਾਂ ਸਾ. ਢੀਂਡਸਾ ਮੁਸਲਿਮ ਭਰਾਵਾਂ ਨਾਲ ਰੋਜ਼ਾ ਖੋਲਣ ਲਈ ਦਸਤਰਖਾਨ ਤੇ  ਬੈਠ ਕੇ ਰੋਜਾ ਇਫ਼ਤਾਰ ਪਾਰਟੀ ਵਿਚ ਸ਼ਾਮਿਲ ਮੁਸਲਿਮ ਭਰਾਵਾਂ ਨਾਲ ਰੋਜਾ ਖੋਲਿਆ । ਗੱਲਬਾਤ ਸਮੇਂ ਉਨ੍ਹਾਂ ਦੇ ਨਾਲ ਸਾਬਕਾ ਚੇਅਰਮੈਨ ਹਾਜੀ ਮੁਹੰਮਦ ਤੁਫੈਲ ਮਲਿਕ, ਜਿਲਾ ਪਰਿਸ਼ਦ ਦੇ ਸਾਬਕਾ ਜਸਵੀਰ ਸਿੰਘ ਦਿਓਲ ,ਕਾਕਾ ਅਮਰਿੰਦਰ ਸਿੰਘ ਮੰਡੀਆਂ, ਨਸ਼ੀਰ ਭੱਟੀ ਅਤੇ ਸਮੇਤ ਕਈ ਸਥਾਨਕ ਆਗੂ ਵੀ ਮੌਜੂਦ ਸਨ।