ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਮੋਟੇ ਅਨਾਜਾਂ ਦੀ ਕਾਸ਼ਤ ਬਾਰੇ  ਇੱਕ ਰੋਜ਼ਾ ਨੌਕਰੀ ਦੌਰਾਨ ਸਿਖਲਾਈ ਕੋਰਸ ਕਰਵਾਇਆ ਗਿਆ

ਲੁਧਿਆਣਾ 9 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਡਾਇਰੈਕਟੋਰੇਟ ਆਫ਼ ਐਕਸਟੈਂਸ਼ਨ ਐਜੂਕੇਸ਼ਨ ਦੀ ਸਰਪ੍ਰਸਤੀ ਹੇਠ ਬੀਤੇ ਦਿਨੀਂ ਮੋਟੇ ਅਨਾਜਾਂ ਦੀ ਕਾਸ਼ਤ ਬਾਰੇ ਇੱਕ ਰੋਜ਼ਾ ਨੌਕਰੀ ਦੌਰਾਨ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਸਿਖਲਾਈ ਵਿੱਚ ਕੁੱਲ 13 ਖੇਤੀਬਾੜੀ ਵਿਕਾਸ ਅਧਿਕਾਰੀ ਖੇਤੀਬਾੜੀ ਪਸਾਰ ਅਧਿਕਾਰੀ ਖੇਤੀਬਾੜੀ ਸਬ ਇੰਸਪੈਕਟਰ ਜ਼ਿਲ੍ਹਾ ਪਸਾਰ ਮਾਹਿਰ ਅਤੇ ਕੇ.ਵੀ.ਕੇ ਦੇ ਵਿਗਿਆਨੀਆਂ ਨੇ ਭਾਗ ਲਿਆ।
ਸਕਿਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ ਰੁਪਿੰਦਰ ਕੌਰ ਨੇ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੋਟੇ ਅਨਾਜ ਸੁਪਰ ਫੂਡ ਹਨ ਅਤੇ ਪੌਸ਼ਟਿਕ ਸੁਰੱਖਿਆ ਲਈ ਇਨ੍ਹਾਂ ਦੀ ਸੂਬੇ ਵਿੱਚ ਕਾਸ਼ਤ ਕਰਨ ਦੀ ਲੋੜ ਹੈ। ਕੋਰਸ ਕੋਆਰਡੀਨੇਟਰ ਡਾ ਪ੍ਰੇਰਨਾ ਕਪਿਲਾ ਨੇ ਕੋਰਸ ਦੇ ਵੱਖ-ਵੱਖ ਪਹਿਲੂਆਂ ਉੱਤੇ ਚਾਨਣਾ ਪਾਇਆ। ਫ਼ਸਲ ਵਿਗਿਆਨੀ ਡਾ ਅਮਿਤ ਕੌਲ ਨੇ ਮੋਟੇ ਅਨਾਜਾਂ ਦੀ ਮਹੱਤਤਾ ਅਤੇ ਇਸ ਦੀਆਂ ਉਤਪਾਦਨ ਤਕਨੀਕਾਂ ਬਾਰੇ ਚਰਚਾ ਕੀਤੀ। ਡਾ ਰੁਚਿਕਾ ਭਾਰਦਵਾਜ ਨੇ ਚਰ੍ਹੀ ਅਤੇ ਬਾਜਰੇ ਦੀਆਂ ਵੱਖ-ਵੱਖ ਕਿਸਮਾਂ ਬਾਰੇ ਚਰਚਾ ਕੀਤੀ। ਡਾ ਮਨਿੰਦਰ ਕੌਰ ਨੇ ਸਿਹਤਮੰਦ ਜੀਵਨ ਅਤੇ ਵਾਤਾਵਰਣ ਲਈ ਜਵਾਰ ਅਤੇ ਬਾਜਰੇ ਦੀ ਕਾਸ਼ਤ ਬਾਰੇ ਚਰਚਾ ਕੀਤੀ। ਡਾ ਗੁਰਵੀਰ ਕੌਰ, ਵਿਗਿਆਨੀ ਨੇ ਮੋਟੇ ਅਨਾਜਾਂ ਦੀ ਪ੍ਰੋਸੈਸਿੰਗ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਚਰਚਾ ਕੀਤੀ। ਡਾ ਅਰਸ਼ਦੀਪ ਸਿੰਘ ਨੇ ਬਾਜਰੇ ਦੇ ਮੁੱਲ ਵਾਧੇ ਬਾਰੇ ਚਰਚਾ ਕੀਤੀ। ਸਿਖਿਆਰਥੀਆਂ ਨੂੰ ਭੋਜਨ ਉਦਯੋਗ ਬਿਜ਼ਨਸ ਇਨਕਿਊਬੇਸ਼ਨ ਸੈਂਟਰ ਦਾ ਦੌਰਾ ਕਰਵਾਇਆ ਗਿਆ।ਸ੍ਰੀਮਤੀ ਕੁਲਦੀਪ ਕੌਰ ਨੇ ਭਾਗ ਲੈਣ ਵਾਲਿਆਂ ਨੂੰ ਸੈਂਟਰ ਵਲੋਂ ਕਰਵਾਏ ਜਾਣ ਵਾਲੇ ਵੱਖ-ਵੱਖ ਸਿਖਲਾਈ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।