ਸਪੀਕਰ ਸੰਧਵਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ

ਫਰੀਦਕੋਟ 17 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿਖੇ ਢਾਈ ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦਾ ਇਕ ਅਹਿਮ ਮੁੱਦਾ ਹੈ। ਇਸ ਮੁੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਨਾਲ ਪੜ੍ਹਾਈ ਕਰਨ ਦੀ ਅਪੀਲ ਕੀਤੀ। ਇਹ ਗ੍ਰਾਂਟ ਵੀ ਸਕੂਲ ਦੁਆਰਾ ਭੇਜੀ ਗਈ ਮੰਗ ਤਹਿਤ ਹੀ ਦਿੱਤੀ ਗਈ ਹੈ। ਇਸ ਸਮੇਂ ਸਕੂਲ ਮੁਖੀ ਪ੍ਰਦੀਪ ਸਿੰਘ ਦੁਆਰਾ ਸਪੀਕਰ ਸੰਧਵਾ ਦਾ ਸਕੂਲ ਨੂੰ ਦਿੱਤੀ ਗਈ  ਗ੍ਰਾਂਟ  ਲਈ ਅਤੇ ਆਏ ਹੋਏ ਆਗੂਆਂ ਦਾ ਧੰਨਵਾਦ ਕੀਤਾ।