ਸਿਹਤ ਵਿਭਾਗ ਵੱਲੋਂ ਖੂਨਦਾਨ ਕਰਨ ਵਾਲਿਆਂ ਦਾ ਵਿਸ਼ੇਸ਼ ਸਨਮਾਨ : ਡਾ ਪ੍ਰਵੇਸ਼

  • ਵਿਸਵ ਖੂਨਦਾਨੀ ਦਿਵਸ ਮੌਕੇ  ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਅਤੇ ਖੂਨਦਾਨੀਆਂ ਨੂੰ ਕੀਤਾ ਗਿਆ ਸਨਮਾਨਿਤ
  • ਅਪ੍ਰੈਲ 2023 ਤੋਂ ਅਪ੍ਰੈਲ 2024 ਤੱਕ 5200 ਯੂਨਿਟ ਖੂਨ ਬਲੱਡ ਬੈਂਕ ਵੱਲੋਂ ਇਕੱਤਰ ਕੀਤਾ ਗਿਆ

ਬਰਨਾਲਾ, 15 ਜੂਨ 2024 : ਸਿਹਤ ਵਿਭਾਗ ਬਰਨਾਲਾ ਵੱਲੋਂ ਵਿਸ਼ਵ ਖੂਨਦਾਨੀ ਦਿਵਸ ਮੌਕੇ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਅਤੇ ਖੂਨਦਾਨੀਆਂ ਦਾ ਸਨਮਾਨ ਸਮਾਰੋਹ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ 2004 ਤੋਂ 14 ਜੂਨ ਨੂੰ ਵਿਸ਼ਵ ਖੂਨਦਾਨ ਮਹਾਂ ਦਾਨ ਹੈ ਅਤੇ ਖੂਨਦਾਨ ਕਰਕੇ ਅਸੀਂ ਸੜਕੀ ਹਾਦਸੇ, ਐਮਰਜੈਂਸੀ ਸਮੇਂ, ਗੰਭੀਰ ਬਿਮਾਰੀਆਂ, ਗਰਭਵਤੀ ਔਰਤਾਂ ‘ਚ ਜਣੇਪੇ ਸਮੇਂ ਖੂਨ ਦੀ ਘਾਟ ਸਮੇਂ ਕੀਮਤੀ ਜਾਨਾਂ ਬਚਾ ਸਕਦੇ ਹਾਂ। ਸਹਾਇਕ ਸਿਵਲ ਸਰਜਨ ਡਾ. ਮਨੋਹਰ ਲਾਲ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪ੍ਰਵੇਸ਼ ਕੁਮਾਰ ਨੇ ਕਿਹਾ ਕਿ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਵੱਲੋਂ ਸਿਹਤ ਵਿਭਾਗ ਨੂੰ ਖੂਨਦਾਨ ਅਤੇ ਸਿਹਤ ਸੇਵਾਵਾਂ ਵਿੱਚ ਦਿੱਤੇ ਜਾ ਰਿਹਾ ਸਹਿਯੋਗ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਐਸ.ਐਮ.ਓ. ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਬਲੱਡ ਬੈਂਕ 'ਚ ਖੂਨ ਦੀ ਪੂਰਤੀ ਲਈ ਖੂਨਦਾਨੀ ਸੰਸਥਾਵਾਂ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਸਾਲ ਅਪ੍ਰੈਲ 2023 ਤੋਂ ਅਪ੍ਰੈਲ 2024 ਤੱਕ 5200 ਯੂਨਿਟ ਖੂਨ ਬਲੱਡ ਬੈਂਕ ਵੱਲੋਂ ਇਕੱਤਰ ਕੀਤਾ ਗਿਆ ਜਿਸ ਵਿੱਚ 60 ਪ੍ਰਤੀਸ਼ਤ ਯੋਗਦਾਨ ਹੈ। ਇਸ ਮੌਕੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਖੁਨਦਾਨ ਕਰਨਾ ਮਨੁੱਖਤਾ ਦਾ ਸਭ ਤੋਂ ਵੱਡਾ ਪੁੰਨ ਹੈ ਜਿਸ ਨਾਲ ਅਸੀਂ ਆਪਣੇ ਕੀਤੇ ਖੂਨਦਾਨ ਨਾਲ ਕੀਮਤੀ ਜਾਨਾਂ ਨੂੰ ਬਚਾਅ ਸਕਦੇ ਹਾਂ। ਸਿਹਤ ਵਿਭਾਗ ਵੱਲੋਂ ਸਮਾਰੋਹ ਦੇ ਅੰਤ 'ਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਸ਼ਖਸੀਅਤਾਂ ਦਾ ਇਸ ਪੁੰਨ ਦੇ ਕਾਰਜ ਖੁਨਦਾਨ ਕਰਨ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ਼ਿਵਾਨੀ ਅਰੋੜਾ ਬੀ.ਈ.ਈ., ਜਤਿੰਦਰ ਜੁਨੇਜਾ ਬੀ.ਟੀ.ਓ., ਖੁਸ਼ਵੰਤ ਪ੍ਰਭਾਕਰ, ਭੁਪਿੰਦਰ ਸਿੰਘ, ਕੰਵਲਦੀਪ ਸਿੰਘ ਐਮ.ਐਲ.ਟੀ, ਮਨਦੀਪ ਕੌਰ ਸਟਾਫ ਨਰਸ ਆਦਿ ਹੋਰ ਪਤਵੰਤੇ ਸੱਜਣ ਮੌਜੂਦ ਸਨ।