- ਬਰਸਾਤਾਂ ਦੇ ਪਾਣੀ ਦੀ ਸੰਭਾਲ, ਪਰੰਪਰਾਗਤ ਪਾਣੀ ਸਰੋਤਾਂ ਦੀ ਪੁਨਰ ਸੁਰਜੀਤ, ਪਾਣੀ ਦੇ ਤਲਾਬਾਂ, ਛੱਪੜਾਂ ਦੀ
- ਮੁਰੰਮਤ, ਅਤੇ ਨਵੇਂ ਪੌਦੇ ਲਗਾਉਣੇ ਇਸ ਪ੍ਰੋਜੈਕਟ ਦੇ ਮੁੱਖ ਅਧਾਰ
- ਬਰਸਾਤੀ ਪਾਣੀ ਦੀ ਸਾਂਭ ਸੰਭਾਲ ਅਤੇ ਇਸ ਦੀ ਮੁੜ ਵਰਤੋ ਕਰਨ ਦਾ ਸੱਦਾ
ਮਾਲੇਰਕੋਟਲਾ 31 ਅਗਸਤ : ਭਾਰਤ ਸਰਕਾਰ ਦੁਆਰਾ ਚਲਾਈ ਗਈ " ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ” ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕੀਤੇ ਗਏ ਕੰਮਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹੰਮਦ ਖ਼ਲੀਲ, ਏ.ਡੀ.ਓ ਡਾ. ਕੁਲਦੀਪ ਕੌਰ, ਕੇ.ਵੀ.ਕੇ ਸੰਗਰੂਰ ਡਾ ਮਨਦੀਪ ਸਿੰਘ, ਸ੍ਰੀ ਨਰਿੰਦਰ ਸਿੰਘ, ਸ੍ਰੀ ਨਵਰੀਤ ਸਿੰਘ, ਇੰਜ.ਪ੍ਰਿੰਸ ਮੋਦੀ, ਜਲ ਸਰੋਤ ਅਤੇ ਸੈਨੀਟੇਸ਼ਨ ਸ੍ਰੀ ਅਮਨਦੀਪ ਸਿੰਘ, ਡੀ.ਡੀ.ਐਫ ਆਸਿਫ਼ ਖਾਨ ,ਐਮ.ਸੀ ਮਾਲੇਰਕੋਟਲਾ ਸ੍ਰੀ ਨਰਿੰਦਰ ਕੁਮਾਰ ਅਤੇ ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਸੁਮਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ । ਇਸ ਮੌਕੇ ਉਨ੍ਹਾਂ ਵੱਖ ਵੱਖ ਵਿਭਾਗਾਂ ਵੱਲੋਂ ਪਾਣੀ ਦੇ ਸੋਮਿਆਂ ਨੂੰ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਕੀਤੇ ਉਪਰਾਲਿਆਂ ਬਾਰੇ ਜਾਣਕਾਰੀ ਇਕੱਤਰ ਕੀਤੀ । ਜਲ ਸ਼ਕਤੀ ਅਭਿਆਨ ਕੈਚ ਦਾ ਰੇਨ ਮੁਹਿੰਮ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਬਰਸਾਤਾਂ ਦੇ ਪਾਣੀ ਦੀ ਸੰਭਾਲ, ਪਰੰਪਰਾਗਤ ਪਾਣੀ ਸਰੋਤਾਂ ਦੀ ਪੁਨਰ ਸੁਰਜੀਤ, ਪਾਣੀ ਦੇ ਤਲਾਬਾਂ, ਛੱਪੜਾਂ ਦੀ ਮੁਰੰਮਤ, ਅਤੇ ਨਵੇਂ ਪੌਦੇ ਲਗਾਉਣੇ ਇਸ ਪ੍ਰੋਜੈਕਟ ਦੇ ਮੁੱਖ ਅਧਾਰ ਹਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪ੍ਰਬੰਧਨ, ਮੀਂਹ ਦੇ ਪਾਣੀ ਨੂੰ ਸੰਭਾਲਣ, ਜਲ ਸ਼ਕਤੀ ਕੇਂਦਰਾਂ ਦੀ ਸਥਾਪਨਾ ਅਤੇ ਬੂਟੇ ਲਾਉਣ ਆਦਿ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕੁਦਰਤੀ ਸੋਮੇ ਨੂੰ ਭਵਿੱਖ ਲਈ ਸੁਰੱਖਿਅਤ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਪਾਣੀ ਦੀ ਇੱਕ-ਇੱਕ ਬੂੰਦ ਦੀ ਸੰਭਾਲ ਕਰਨਾ ਸਾਡਾ ਸਭ ਦਾ ਫ਼ਰਜ਼ ਬਣਦਾ ਹੈ । ਇਸ ਲਈ ਇਸ ਦੀ ਦੁਰਵਰਤੋਂ ਨੂੰ ਰੋਕਣਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਬਰਸਾਤੀਪਾਣੀ ਦੀ ਸੰਭਾਲ ਲਈ ਸਰਕਾਰੀ ਅਤੇ ਗ਼ੈਰ- ਸਰਕਾਰੀ ਸੰਸਥਾਵਾਂ ਜਿਵੇਂ ਕਿ ਹਸਪਤਾਲਾਂ, ਡਿਸਪੈਂਸਰੀਆਂ, ਬੈਂਕਾਂ, ਸਕੂਲਾਂ ਅਤੇ ਕਾਲਜਾਂ ਆਦਿ ਦੀਆਂ ਇਮਾਰਤਾਂ 'ਚ ਪਾਣੀ ਦੀ ਸੰਭਾਲ ਕਰਕੇ ਇਸ ਨੂੰ ਸਟੋਰ ਕਰਨ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਪਾਣੀ ਨੂੰ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾ ਸਕੇ । ਉਨ੍ਹਾਂ ਧਿਕਾਰੀਆਂ ਨੂੰ ਬਰਸਾਤੀ ਪਾਣੀ ਦੀ ਸਾਂਭ ਸੰਭਾਲ ਸਬੰਧੀ ਹੋਰ ਯੋਜਨਾਵਾਂ ਬਣਾਉਣ ਅਤੇ ਆਮ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੇ ਨਿਰਦੇਸ਼ ਵੀ ਦਿੱਤੇ । ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੈਚ ਦਾ ਰੇਨ ਮੁਹਿੰਮ ਤਹਿਤ ਬਰਸਾਤੀ ਪਾਣੀ ਦੀ ਸਾਂਭ ਸੰਭਾਲ ਕਰਨ ਅਤੇ ਇਸ ਦੀ ਮੁੜ ਵਰਤੋਂ ਕਰਨ ਦਾ ਸੱਦਾ ਦਿੱਤਾ ।