ਪੀ ਏ ਯੂ ਵਿਚ ਗਾਹਕ ਜਾਗਰੂਕਤਾ ਦੇ ਉਦੇਸ਼ ਨਾਲ ਵਿਸ਼ੇਸ਼ ਭਾਸ਼ਣ ਕਰਾਇਆ ਗਿਆ 

ਲੁਧਿਆਣਾ 22 ਮਾਰਚ : ਪੀ ਏ ਯੂ ਵਿਚ ਬੀਤੇ ਦਿਨੀਂ ਖਪਤਕਾਰ ਜਾਗਰੂਕਤਾ ਹਫ਼ਤਾ ਮਨਾਉਣ ਲਈ ਵੱਖ-ਵੱਖ ਗਤੀਵਿਧੀਆਂ ਦੀ ਲੜੀ ਵਿੱਚ ਕਮਿਊਨਿਟੀ ਸਾਇੰਸ ਕਾਲਜ ਦੇ ਸਰੋਤ ਪ੍ਰਬੰਧਨ ਅਤੇ ਗਾਹਕ ਵਿਗਿਆਨ ਵਿਭਾਗ ਨੇ ਇਕ ਵਿਸ਼ੇਸ਼ ਭਾਸ਼ਣ ਕਰਾਇਆ। ਇਸ ਵਿਚ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲਾਅਜ਼, ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ, ਸਿਵਲ ਲਾਈਨਜ਼, ਲੁਧਿਆਣਾ ਵਿੱਚ ਕਨੂੰਨ ਦੇ ਪ੍ਰੋਫ਼ੈਸਰ ਡਾ: ਅਮਨ ਅਮ੍ਰਿਤ ਚੀਮਾ ਨੇ ਖਪਤਕਾਰ ਅਧਿਕਾਰ: ਇੱਕ ਸੰਪੂਰਨ ਦ੍ਰਿਸ਼ਟੀਕੋਣ ਵਿਸ਼ੇ 'ਤੇ ਭਾਸ਼ਣ ਦਿੱਤਾ ਗਿਆ। ਆਪਣੇ ਲੈਕਚਰ ਵਿੱਚ ਡਾ. ਚੀਮਾ ਨੇ ਖਪਤਕਾਰ ਸੁਰੱਖਿਆ ਐਕਟ ਬਾਰੇ ਵਿਸਥਾਰ ਨਾਲ ਗੱਲ ਕੀਤੀ ਅਤੇ ਵਿਦਿਆਰਥੀਆਂ ਨੂੰ ਖਪਤਕਾਰ ਵਜੋਂ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖਪਤਕਾਰਾਂ ਦੇ ਝਗੜਿਆਂ ਦੇ ਹੱਲ ਲਈ ਫੋਰਮ ਵਿੱਚ ਸ਼ਿਕਾਇਤਾਂ ਕਰਨ ਮਾਰਗਦਰਸ਼ਨ ਕੀਤਾ ਅਤੇ ਉਹਨਾਂ ਨੂੰ ਸੁਰੱਖਿਅਤ ਆਨਲਾਈਨ ਖਰੀਦਦਾਰੀ ਲਈ ਸੁਝਾਅ ਦਿੱਤੇ। ਡਾ: ਕਿਰਨ ਬੈਂਸ, ਡੀਨ, ਕਾਲਜ ਆਫ਼ ਕਮਿਊਨਿਟੀ ਸਾਇੰਸ, ਨੇ ਵੀ ਇਸ ਸਮਾਗਮ ਵਿੱਚ ਹਿੱਸਾ ਲਿਆ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਗਾਹਕ ਬਣਨ ਲਈ ਪ੍ਰੇਰਿਤ ਕੀਤਾ। ਵਿਭਾਗ ਦੇ ਮੁਖੀ ਡਾ. ਸ਼ਰਨਬੀਰ ਕੌਰ ਬੱਲ ਨੇ ਖਪਤਕਾਰ ਜਾਗਰੂਕਤਾ ਦੇ ਅਹਿਮ ਵਿਸ਼ੇ 'ਤੇ ਚਾਨਣਾ ਪਾਉਂਦਿਆਂ ਮਹਿਮਾਨ ਡਾ. ਚੀਮਾ ਦਾ ਧੰਨਵਾਦ ਕੀਤਾ ਅਤੇ ਵਿਸ਼ੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਸਮਾਗਮ ਦੌਰਾਨ ਡਾ: ਹਰਪਿੰਦਰ ਕੌਰ, ਡਾ: ਰੀਤੂ ਗੁਪਤਾ ਅਤੇ ਡਾ: ਦੀਪਿਕਾ ਬਿਸ਼ਟ ਵੀ ਹਾਜ਼ਰ ਸਨ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਾਗਰੂਕ ਅਤੇ ਜ਼ਿੰਮੇਵਾਰ ਖਪਤਕਾਰ ਬਣਨ ਲਈ ਪ੍ਰੇਰਿਤ ਕੀਤਾ। ਲੈਕਚਰ ਵਿੱਚ 80 ਦੇ ਕਰੀਬ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।