ਫਾਜਿਲਕਾ ‘ਚ ਤੇਜ਼ ਰਫਤਾਰ ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਵਿਅਕਤੀਆਂ ਦੀ ਮੌਤ

ਫਾਜਿਲਕਾ, 06 ਅਕਤੂਬਰ 2024 : ਸਥਾਨਕ ਸ਼ਹਿਰ ਦੇ ਕਿੱਲਿਆਵਾਲੀ ਬਾਈਪਾਸ ਤੇ ਇੱਕ ਤੇਜ਼ ਰਫਤਾਰ ਕੈਂਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਪ੍ਰਭੂ ਦਿਆਲ (59) ਪਿੰਡ ਖਾਟਵਾਂ ਅਤੇ ਜੋਗਿੰਦਰ (45) ਵਾਸੀ ਹਸਤਕਲਾ ਖੇਤ ਵਿੱਚ ਨਰਮੇ ਦੀ ਚੁਗਾਈ ਲਈ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਖਾਟਵਾਂ ਨੂੰ ਜਾ ਰਹੇ ਸਨ, ਜਦੋਂ ਉਹ ਕਿੱਲਿਆਵਾਲੀ ਬਾਈਪਾਸ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਇੱਕ ਤੇਜ਼ ਰਫਤਾਰ ਕੈਂਟਰ ਨੇ ਟੱਕਰ ਮਾਰ ਦਿੱਤੀ, ਦੋਵੈ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾਂ ਦੀ ਸੂਚਨਾਂ ਮਿਲਦਿਆਂ ਹੀ ਥਾਣਾ ਸਿਟੀ ਇੱਕ ਦੀ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਦੋਵੇਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਸਿਵਲ ਹਸਤਪਾਲ ਵਿੱਚ ਰਖਵਾ ਦਿੱਤਾ। ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈਣ ਤੋਂ ਬਾਅਦ ਪੁਲਿਸ ਵੱਲੋਂਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਕੈਂਟਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।